ਟੋਰਾਂਟੋ (ਬਲਜਿੰਦਰ ਸੇਖਾ) -ਕੈਨੇਡਾ ਦੇ ਸ਼ਹਿਰ ਹੈਮਿਲਟਨ ਨੇੜੇ ਅੱਪਰ ਜੇਮਸ ‘ਤੇ ਗੋਲੀਬਾਰੀ ਦੌਰਾਨ ਇੱਕ ਮਾਸੂਮ ਰਾਹਗੀਰ ਲੜਕੀ ਦੀ ਗੋਲੀ ਲੱਗਣ ਕਾਰਣ ਮੌਤ ਹੋਣ ਦੀ ਦੁਖਦਾਈ ਖਬਰ ਹੈ। ਉਸਦੀ ਪਛਾਣ ਪੰਜਾਬ ਤੋਂ ਹਰਸਿਮਰਤ ਰੰਧਾਵਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਹਰਸਿਮਰਤ ਮੋਹੌਕ ਕਾਲਜ ਵਿੱਚ ਪੜ੍ਹਦੀ ਸੀ ਅਤੇ ਕੰਮ ‘ਤੇ ਜਾਂਦੇ ਸਮੇਂ ਬੱਸ ਸਟਾਪ ‘ਤੇ ਖੜ੍ਹੀ ਸੀ ਜਦੋਂ ਉਸਦੀ ਗੋਲੀ ਲੱਗਣ ਕਾਰਣ ਮੌਤ ਹੋ ਗਈ। 17 ਅਪ੍ਰੈਲ, 2025 ਨੂੰ, ਲਗਭਗ ਸਵੇਰੇ 7:30 ਵਜੇ, ਹੈਮਿਲਟਨ ਪੁਲਿਸ ਨੂੰ ਅੱਪਰ ਜੇਮਸ ਅਤੇ ਸਾਊਥ ਬੈਂਡ ਰੋਡ ਦੇ ਨੇੜੇ ਗੋਲੀਬਾਰੀ ਦੀਆਂ ਰਿਪੋਰਟਾਂ ਮਿਲੀਆਂ। ਜਦੋਂ ਪੁਲਿਸ ਪਹੁੰਚੀ, ਤਾਂ ਉਨ੍ਹਾਂ ਨੂੰ ਇੱਕ 21 ਸਾਲਾ ਔਰਤ ਮਿਲੀ ਜਿਸਦੀ ਛਾਤੀ ਵਿੱਚ ਗੋਲੀ ਲੱਗੀ ਹੋਈ ਸੀ। ਉਸਨੂੰ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿੱਚ ਉਸਦੀ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਕਾਰਨ ਮੌਤ ਹੋ ਗਈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ।
ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥਣ ਦੀ ਗੋਲੀ ਲੱਗਣ ਕਾਰਣ ਮੌਤ
