ਨਵੀਂ ਦਿੱਲੀ ( ਦਿਓਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ ਹੋਈ। ਉਂਝ ਦੋਵਾਂ ਪਰਿਵਾਰਾਂ ਨੇ ਵਿਆਹ ਤੇ ਇਸ ਤੋਂ ਪਹਿਲਾਂ ਵਾਲੀਆਂ ਰਸਮਾਂ ਸਾਦੇ ਢੰਗ ਨਾਲ ਕਰਾਉਣ ਦਾ ਫ਼ੈਸਲਾ ਲਿਆ। ਵਿਆਹ ਸਮਾਗਮ ਤੇ ਰਿਸੈਪਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਵਿਚਲੀ ਸਰਕਾਰੀ ਰਿਹਾਇਸ਼ ਕਪੂਰਥਲਾ ਹਾਊਸ ਵਿਚ ਹੋਈ। ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਚੋਣਵੇਂ ਮਹਿਮਾਨਾਂ ਵਿਚ ਸ਼ਾਮਲ ਸਨ ਜਿਨ੍ਹਾਂ ਨੂੰ ਇਸ ਵਿਆਹ ਲਈ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਕਈ ਹੋਰ ‘ਆਪ’ ਆਗੂ ਵੀ ਇਸ ਸਮਾਗਮ ਵਿਚ ਸ਼ਾਮਲ ਹੋਏ। ਭਗਵੰਤ ਮਾਨ ਤੇ ਕੇਜਰੀਵਾਲ ਇਕੱਠੇ ਸਮਾਗਮ ਵਾਲੀ ਥਾਂ ’ਤੇ ਪੁੱਜੇ । ਦੁਪਹਿਰ ਸਮੇਂ ਜੈਮਾਲਾ ਮਗਰੋਂ ਸ਼ਾਮ ਨੂੰ ਰਿਸੈਪਸ਼ਨ ਹੋਈ ।