Headlines

ਦਮਦਮੀ ਟਕਸਾਲ ਵਲੋਂ ਜਥੇਦਾਰਾਂ ਦੀ ਬਹਾਲੀ ਲਈ ਬਾਦਲ ਪਰਿਵਾਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 27 ਅਪਰੈਲ  (ਭੰਗੂ)-ਦਮਦਮੀ ਟਕਸਾਲ ਨੇ ਤਿੰਨ ਤਖ਼ਤਾਂ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 10 ਮਈ ਤਕ ਦਾ ਅਲਟੀਮੇਟਮ ਦਿਤਾ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ 11 ਜੂਨ ਤੋਂ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ’ਤੇ  ਰੋਸ ਪ੍ਰਗਟਾਵਾ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ ਤਹਿਤ 11 ਜੂਨ ਤੋਂ ਹਰ ਮਹੀਨੇ ਦੇ ਪਹਿਲੇ ਐਤਵਾਰ ਨੂੰ 500 ਗੁਰਸਿੱਖਾਂ ਦਾ ਜਥਾ ਪਿੰਡ ਬਾਦਲ ਵਿਚ ਜਾਵੇਗਾ ਅਤੇ ਬਾਦਲਾ ਦੀ ਰਿਹਾਇਸ਼ ਦੇ ਬਾਹਰ ਗੁਰਬਾਣੀ ਦਾ ਜਾਪ ਕਰਦਿਆਂ ਰੋਸ ਪ੍ਰਗਟਾਵਾ ਕਰੇਗਾ। ਇਹ ਫ਼ੈਸਲਾ ਸੰਤ ਸਮਾਜ ਦੇ ਪ੍ਰਧਾਨ ਅਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਤੀਨਿਧਾਂ ਦੀ ਦਮਦਮੀ ਟਕਸਾਲ ਦੇ ਹੈੱਡ ਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਂਕ ਵਿਖੇ ਹੋਈ ਮੀਟਿੰਗ ਵਿਚ ਕੀਤਾ ਗਿਆ।
ਇਸ ਮੌਕੇ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਨੂੰ 15 ਅਪਰੈਲ ਤਕ ਬਹਾਲ ਕਰਨ ਦਾ ਸੰਤ ਸਮਾਜ ਨੂੰ ਭਰੋਸਾ ਦਿੱਤਾ ਸੀ, ਜਿਸ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਕੀਤਾ ਵਾਅਦਾ ਪੂਰਾ ਨਾ ਕਰਨ ਲਈ ਉਸ ਦੀ ਸਖ਼ਤ ਆਲੋਚਨਾ ਕੀਤੀ ਤੇ ਰੋਸ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਹ ਭਰੋਸਾ ਸ਼੍ਰੋਮਣੀ ਕਮੇਟੀ ਨੇ ਸੰਤ ਸਮਾਜ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਨੇੜੇ 28 ਮਾਰਚ ਨੂੰ ਦਿੱਤੇ ਗਏ ਰੋਸ ਧਰਨੇ ਮੌਕੇ ਦਿੱਤਾ ਸੀ।

Leave a Reply

Your email address will not be published. Required fields are marked *