ਐਬਸਫੋਰਡ-ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਲੋਂ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸ਼ਰਧਾਂਜਲੀ ਸਮਾਗਮ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾ ਰਹੇ ਹਨ। ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਆਪ ਜੀ ਨੇ ਅਪਣੇ ਦੁਨਿਆਵੀ ਰੁਝੇਵਿਆਂ ਵਿੱਚੋ ਸਮਾਂ ਕੱਢ ਕੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨੀ ਅਤੇ ਆਪਣੇ ਤਨ ਮਨ ਨਾਲ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨੀਆਂ ਜੀ।
ਪ੍ਰੋਗਰਾਮਾਂ ਦਾ ਵੇਰਵਾ ਅਤੇ ਸਥਾਨ-
-ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼-06/ਜੂਨ/2025 ਸਵੇਰੇ 10 ਵਜੇ ਹੋਣਗੇ।
-ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ -08/ਜੂਨ/2025 ਸਵੇਰੇ 10 ਵਜੇ ਪੈਣਗੇ।
-ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਹੋਵੇਗਾ।
-ਗੁਰੂ ਕਾ ਲੰਗਰ ਅਤੁੱਟ ਵਰਤੇਗਾ।
ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਲੋਂ ਜੂਨ 1984 ਦੇ ਸ਼ਹੀਦਾਂ ਨਮਿਤ ਸ਼ਰਧਾਂਜਲੀ ਸਮਾਗਮ 8 ਜੂਨ ਨੂੰ
