Apr 23, 2026

ਨਵੀਂ ਦਿੱਲੀ ( ਦਿਓਲ)-ਦਿੱਲੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਸ਼ਾਖਾ (ਏਸੀਬੀ) ਨੇ ਸਰਕਾਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ’ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਨੂੰ ਤਲਬ ਕੀਤਾ ਹੈ। ਇੱਕ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਜੈਨ ਨੂੰ 6 ਜੂਨ ਨੂੰ ਏਸੀਬੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ, ਜਦੋਂ ਕਿ ਸਿਸੋਦੀਆ ਨੂੰ 9 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ।

ਇਹ ਸੰਮਨ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 12,000 ਤੋਂ ਵੱਧ ਕਲਾਸਰੂਮਾਂ ਜਾਂ ਅਰਧ-ਸਥਾਈ ਢਾਂਚਿਆਂ ਦੇ ਨਿਰਮਾਣ ਵਿੱਚ 2,000 ਕਰੋੜ ਰੁਪਏ ਦੀ ਵਿੱਤੀ ਬੇਨਿਯਮੀਆਂ ਦੇ ਦੋਸ਼ਾਂ ਦੇ ਆਧਾਰ ’ਤੇ 30 ਅਪਰੈਲ ਨੂੰ ਏਸੀਬੀ ਦੁਆਰਾ ਐੱਫਆਈਆਰ ਦਰਜ ਕੀਤੇ ਜਾਣ ਤੋਂ ਬਾਅਦ ਜਾਰੀ ਕੀਤੇ ਗਏ ਹਨ।