ਐਬਸਫੋਰਡ ( ਦੇ ਪ੍ਰ ਬਿ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਾਬਕਾ ਮੰਤਰੀ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਐਮ ਪੀ ਸ ਗੁਰਮੀਤ ਸਿੰਘ ਮੀਤ ਹੇਅਰ ਅੱਜਕੱਲ ਕੈਨੇਡਾ ਦੌਰੇ ਤੇ ਹਨ। ਅੱਜ ਉਹਨਾਂ ਦੇ ਐਬਸਫੋਰਡ ਪੁੱਜਣ ਤੇ ਉਹਨਾਂ ਦੇ ਸਮਰਥਕਾਂ ਤੇ ਸਹਿਯੋਗੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਸਪਾਈਸ ਕਿਚਨ ਰੈਸਟੋਰੈਂਟ ਵਿਖੇ ਇਕ ਮਿਲਣੀ ਦੌਰਾਨ ਉਹਨਾਂ ਦਾ ਸਰਵਸ੍ਰੀ ਗੁਰਮੀਤ ਸਿੱਖ, ਸਤਨਾਮ ਸਿੰਘ ਗਿੱਲ, ਹਰਦੀਪ ਸਿੰਘ ਪਰਮਾਰ, ਹਰਵਿੰਦਰ ਸਿੰਘ ਤੂਰ, ਅਮਨ ਹੇਅਰ, ਹਰਦੀਪ ਹੈਰੀ, ਨਿਰਵੈਰ ਪੱਡਾ, ਬਲਜੀਤ ਨੱਤ, ਬਲਦੇਵ ਭਦੌੜ ਤੇ ਹੋਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਦਾ ਸ਼ਾਲ ਤੇ ਮੋਮੈਂਟੋ ਨਾਲ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ੍ਰੀ ਮੀਤ ਹੇਅਰ ਨੇ ਉਹਨਾਂ ਦੇ ਸਵਾਗਤ ਅਤੇ ਸਨਮਾਨ ਲਈ ਧੰਨਵਾਦ ਕਰਦਿਆਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪਰਵਾਸੀ ਪੰਜਾਬੀਆਂ ਦੇ ਯੋਗਦਾਨ ਨੂੰ ਸਲਾਹਿਆ। ਉਹਨਾਂ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਦਾ ਵਿਸ਼ੇਸ਼ ਜ਼ਿਕਰ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਤੇ ਉਹਨਾਂ ਦੇ ਸਹਿਯੋਗੀਆਂ ਵਲੋਂ ਉਹਨਾਂ ਨਾਲ ਯਾਦਗਾਰੀ ਤਸਵੀਰਾਂ ਕਰਵਾਈਆਂ। ਇਸ ਮੌਕੇ ਐਬਸਫੋਰਡ ਸਾਉਥ ਲੈਂਗਲੀ ਤੋਂ ਕੰਸਰਵੇਟਿਵ ਐਮ ਪੀ ਸੁਖਮਨ ਗਿੱਲ ਵੀ ਵਿਸ਼ੇਸ਼ ਤੌਰ ਤੇ ਪੁੱਜੇ ਤੇ ਐਮ ਪੀ ਮੀਤ ਹੇਅਰ ਦਾ ਸਵਾਗਤ ਕੀਤਾ।





