ਕੈਲਗਰੀ ਦੇ ਉੱਘੇ ਕਾਰੋਬਾਰੀ ਦਰਸ਼ਨ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ –
ਕੈਲਗਰੀ ( ਦਲਵੀਰ ਜੱਲੋਵਾਲੀਆ)- ਉਘੇ ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਆਪਣੀ ਕੈਨੇਡਾ ਫੇਰੀ ਦੌਰਾਨ ਉਚੇਚੇ ਤੌਰ ਤੇ ਕੈਲਗਰੀ ਅਤੇ ਐਡਮਿੰਟਨ ਵਿਖੇ ਪੁੱਜੇ ਜਿੱਥੇ ਉਨ੍ਹਾਂ ਦੇ ਭਰਵੇਂ ਸਵਾਗਤ ਦੌਰਾਨ ਉਲੀਕੇ ਗਏ ਵੱਖ-ਵੱਖ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਈ । ਇਹਨਾਂ ਪ੍ਰੋਗਰਾਮਾਂ ਵਿਚ ਸੰਤ ਸੀਚੇਵਾਲ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀਆਂ ਕਾਰਗੁਜ਼ਾਰੀ ਤੋਂ ਇਲਾਵਾ ਵਾਤਾਵਰਣ ਦੀ ਸੰਭਾਲ ਸੰਬੰਧੀ ਕੀਤੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਵਾਤਾਵਰਣ ਨੂੰ ਸੰਭਾਲ ਲਈ ਲੋਕਾਂ ਦੇ ਵਿਚਾਰ ਵੀ ਜਾਣੇ,ਪਰਵਾਸੀ ਪਿੰਡਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਕਰਨ ਦਾ ਭਰੋਸਾ ਦਿਵਾਇਆ । ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਸਮੁੱਚੀ ਕਮੇਟੀ ਵੱਲੋਂ ਸੰਤ ਸੀਚੇਵਾਲ ਨੂੰ ਸਿਰੋਪਾਓ ਪਾ ਕੇ ਉਨ੍ਹਾਂ ਦੇ ਵਾਤਾਵਰਣ ਸਬੰਧੀ ਕੀਤੇ ਸ਼ਲਾਘਾਯੋਗ ਕਾਰਜਾਂ ਕਰਕੇ ਸਨਮਾਨਿਤ ਕੀਤਾ ਗਿਆ । ਇਸ ਉਪਰੰਤ ਉਨ੍ਹਾਂ ਨੇ ਦੁਪਹਿਰ ਦਾ ਖਾਣਾ ਉਘੇ ਕਾਰੋਬਾਰੀ ਦਰਸ਼ਨ ਸਿੱਧੂ ਦੇ ਗ੍ਰਹਿ ਵਿਖੇ ਕੀਤਾ। ਦਰਸ਼ਨ ਸਿੰਘ ਸਿੱਧੂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਬਹੁਤ ਸਤਿਕਾਰ ਅਤੇ ਧੰਨਵਾਦ ਕੀਤਾ । ਇਸ ਦੌਰਾਨ ਸੰਤ ਸੀਚੇਵਾਲ ਹੁਣਾਂ ਨੂੰ ਮਿਲਣ ਲਈ ਵੱਖ-ਵੱਖ ਸ਼ਖਸੀਅਤਾਂ ਵਿਚ ਰਣਜੀਤ ਸਿੱਧੂ,ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਰਾਜ ਗਰੇਵਾਲ,ਅੰਗਰੇਜ਼ ਸਿੱਧੂ, ਲਵਦੀਪ ਪੂਨੀਆਂ, ਮੁਕਲ ,ਮਨਜੀਤ ਸਿੰਘ ਅਤੇ ਤਰਲੋਚਨ ਸਿੰਘ ਤੇ ਹੋਰ ਸ਼ਾਮਿਲ ਸਨ।
ਐਡਮਿੰਟਨ ( ਦੀਪਤੀ, ਗੁਰਪ੍ਰੀਤ ਸਿੰਘ)- ਸੰਤ ਬਲਬੀਰ ਸਿੰਘ ਸੀਚੇਵਾਲ ਅਲਬਰਟਾ ਦੀ ਰਾਜਧਾਨੀ ਐਡਮਿੰਟਨ ਵੀ ਪੁੱਜੇ ਜਿਥੇ ਉਹਨਾਂ ਦਾ ਐਮ ਐਲ ਏ ਜਸਵੀਰ ਸਿੰਘ ਦਿਓਲ, ਐਮ ਐਲ ਏ ਗੁਰਤੇਜ ਬਰਾੜ ਤੇ ਹੋਰਾਂ ਵਲੋ ਨਿੱਘਾ ਸਵਾਗਤ ਕੀਤਾ ਗਿਆ। ਉਹਨਾਂ ਦੀ ਅਲਬਰਟਾ ਲੈਜਿਸਲੇਚਰ ਦੀ ਵਿਸ਼ੇਸ਼ ਵਿਜਟ ਕਰਵਾਈ ਗਈ ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ।



