Mar 7, 2026
ਜ਼ਿਲ੍ਹਾ ਤਰਨਤਾਰਨ ਦੀ ਸੌਂਪੀ ਗਈ ਅਹਿਮ ਜ਼ਿੰਮੇਵਾਰੀ –
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,18 ਜੁਲਾਈ
ਆਮ ਆਦਮੀ ਪਾਰਟੀ ਦੇ ਹਰ ਕੰਮ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਾਰਟੀ ਦੇ ਸੀਨੀਅਰ ਆਗੂ ਪ੍ਰੋ.ਹਰਪ੍ਰੀਤ ਸਿੰਘ ਕੋਟ ਮੁਹੰਮਦ ਖਾਂ ਨੂੰ ਪਾਰਟੀ ਵਿੱਚ ਅਹਿਮ ਜ਼ਿੰਮੇਵਾਰੀ ਦਿੰਦੇ ਹੋਏ ਉਨ੍ਹਾਂ ਨੂੰ ਮੀਡੀਆ ਇੰਚਾਰਜ ਵਜੋਂ ਜ਼ਿਲ੍ਹਾ ਤਰਨਤਾਰਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ।ਆਪਣੀ ਇਸ ਜ਼ਿੰਮੇਵਾਰੀ ਲਈ ਪ੍ਰੋ.ਹਰਪ੍ਰੀਤ ਸਿੰਘ ਕੋਟ ਨੇ ਪਾਰਟੀ ਹਾਈਕਮਾਂਡ,ਪੰਜਾਬ ਹਾਈਕਮਾਂਡ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਿਥੇ ਪਾਰਟੀ ਵਲੋਂ ਪਹਿਲਾਂ ਦਿੱਤੀਆਂ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੇ ਹਨ ਉਥੇ ਹੀ ਮੀਡੀਆ ਇੰਚਾਰਜ ਜ਼ਿਲ੍ਹਾ ਤਰਨਤਾਰਨ ਦੀ ਮਿਲੀ ਨਵੀਂ ਜ਼ਿੰਮੇਵਾਰੀ ਨੂੰ ਵੀ ਤਨਦੇਹੀ ਅਤੇ ਪੂਰੀ ਸ਼ਿੱਦਤ ਨਾਲ ਨਿਭਾਉਣਗੇ।ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਮੀਡੀਆ ਕਰਮੀਆਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਉਹ ਉਨ੍ਹਾਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਪੂਰਾ ਸਾਥ ਦੇਣਗੇ।ਉਨ੍ਹਾਂ ਕਿਹਾ ਕਿ ਉਹ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।ਪ੍ਰੋ.ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ‘ਤੇ ਜਿਹੜਾ ਭਰੋਸਾ ਪ੍ਰਗਟਾਇਆ ਗਿਆ ਹੈ,ਉਹਨਾਂ ਉਮੀਦਾਂ ‘ਤੇ ਪੂਰਾ ਖਰਾ ਉਤਰਨਗੇ ਅਤੇ ਲੋਕਾਂ ਨੂੰ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਗੇ।
ਫੋਟੋ:ਪ੍ਰੋ.ਹਰਪ੍ਰੀਤ ਸਿੰਘ ਮੀਡੀਆ ਇੰਚਾਰਜ ਤਰਨਤਾਰਨ।