ਸਰੀ ( ਦੇ ਪ੍ਰ ਬਿ)- ਸਰੀ ਸੈਂਟਰ ਤੋਂ ਲਿਬਰਲ ਐਮ ਪੀ ਤੇ ਸਟੇਟ ਮਨਿਸਟਰ ਰਣਦੀਪ ਸਿੰਘ ਸਰਾਏ ਵਲੋਂ ਆਪਣੇ ਹਲਕੇ ਦੀ 9ਵੀਂ ਸਾਲਾਨਾ ਕਮਿਊਨਿਟੀ ਬਾਰਬੀਕਿਊ ਪਾਰਟੀ 3 ਅਗਸਤ ਦਿਨ ਐਤਵਾਰ ਨੂੰ ਦੁਪਹਿਰ 1 ਤੋਂ ਸ਼ਾਮ 5 ਵਜੇ ਤੱਕ ਰੋਬਰਟਸਨ ਡਰਾਈਵ ਪਾਰਕ 12714-92 ਐਵਨਿਊ ਵਿਖੇ ਕੀਤੀ ਜਾ ਰਹੀ ਹੈ। ਉਹਨਾਂ ਸਮੂਹ ਹਲਕਾ ਵਾਸੀਆਂ, ਵੋਟਰਾਂ ਤੇ ਆਪਣੇ ਸਮਰਥਕਾਂ ਨੂੰ ਹੁੰਮਹੁਮਾਕੇ ਪੁੱਜਣ ਦੀ ਅਪੀਲ ਕੀਤੀ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 604-589-2441 ਤੇ ਸੰਪਰਕ ਕੀਤਾ ਜਾ ਸਕਦਾ ਹੈ।

