Screenshot
ਕੈਲਗਰੀ ( ਦਲਵੀਰ ਜੱਲੋਵਾਲੀਆ)- ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਸੂਚਨਾ ਮੁਤਾਬਿਕ ਚਾਰ ਮੁੱਖ ਅਹੁਦੇਦਾਰਾਂ ਸਮੇਤ ਨਵੀਂ ਕਮੇਟੀ ਦੀ ਜਨਰਲ ਚੋਣ 14 ਸਤੰਬਰ ਦਿਨ ਐਤਵਾਰ ਨੂੰ ਹੋਵੇਗੀ ਤੇ ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਪੈਣਗੀਆਂ।
ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 24 ਅਗਸਤ ਸ਼ਾਮ 4 ਵਜੇ ਤੱਕ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 30 ਅਗਸਤ ਸ਼ਾਮ 4 ਵਜੇ ਤੱਕ ਹੋਵੇਗੀ।
ਚਾਹਵਾਨ ਉਮੀਦਵਾਰਾਂ ਨੂੰ ਆਪਣੀ ਸਲੇਟ ਚੋਣ ਅਧਿਕਾਰੀ ਕੋਲ ਜਮਾਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।
ਹੋਰ ਜਾਣਕਾਰੀ ਜਾਂ ਸਵਾਲਾਂ ਲਈ, ਕ੍ਰਿਪਾ ਕਰਕੇ ਮੁੱਖ ਚੋਣ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ-
jsandhu@tidallaw.ca
