Apr 23, 2026

Screenshot

ਨਵੀਂ ਦਿੱਲੀ ( ਦਿਓਲ)- ਜੰਮੂ ਕਸ਼ਮੀਰ ਦੇ ਸਾਬਕਾ  ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੁਪਹਿਰੇ ਇਕ ਵਜੇ ਆਖਰੀ ਸਾਹ ਲਏ। ਉਹ 79 ਸਾਲ ਦੇ ਸਨ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸੋਸ਼ਲ ਮੀਡੀਆ ’ਤੇ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਫੈਲੀ ਸੀ, ਜੋ ਮਗਰੋਂ ਫ਼ਰਜ਼ੀ ਨਿਕਲੀ। ਉਮੀਦ ਕੀਤੀ ਜਾਂਦੀ ਸੀ ਕਿ ਉਹ ਇਲਾਜ ਦੌਰਾਨ ਠੀਕ ਹੋ ਜਾਣਗੇ ਪਰ ਅੱਜ ਉਹਨਾਂ ਦਾ ਦੇਹਾਂਤ ਹੋ ਗਿਆ।