Apr 23, 2026

ਲੁਧਿਆਣਾ- 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਪੀਏਯੂ ਲੁਧਿਆਣਾ ਵਿਖੇ ਹੋਏ ਸਮਾਗਮ ਦੌਰਾਨ ਏ ਐਸ ਆਈ ਬਲਜਿੰਦਰ ਸਿੰਘ , ਕਰਾਈਮ ਬਰਾਂਚ ਲੁਧਿਆਣਾ ਨੂੰ ਬੇਹਤਰੀਨ ਸੇਵਾਵਾਂ ਲਈ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਇਹ ਸਨਮਾਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਭੇਟ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।