Screenshot
ਵੈਨਕੂਵਰ -ਜੌਹਲ ਤੇ ਬੜੈਚ ਪਰਿਵਾਰ ਵਲੋਂ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਪਰਿਵਾਰ ਦੇ ਸਤਿਕਾਰਯੋਗ ਸੂਬੇਦਾਰ ਦੀਦਾਰ ਸਿੰਘ ਜੌਹਲ (84) ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 26 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਰਿਵਰਸਾਈਡ ਫਿਊਨਰਲ ਹੋਮ 7410 ਹੌਪਕਾਟ ਰੋਡ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਤਾਜ ਪਾਰਕ ਕਨਵੈਨਸ਼ਨ ਸੈਂਟਰ 8580-132 ਸਟਰੀਟ ਵਿਖੇ ਬਾਦ ਦੁਪਹਿਰ ਹੋਵੇਗੀ। ਪਰਿਵਾਰ ਨਾਲ ਹਮਦਰਦੀ ਜਾਂ ਹੋਰ ਜਾਣਕਾਰੀ ਲਈ ਹਰਵਿੰਦਰ ਸਿੰਘ ਬੜੈਚ ਨਾਲ ਫੋਨ ਨੰਬਰ 604-788-7526 ਤੇ ਸੰਪਰਕ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਸਵਰਗੀ ਸੂਬੇਦਾਰ ਦੀਦਾਰ ਸਿੰਘ ਜੌਹਲ ਉਘੇ ਰੀਐਲਟਰ ਤੇ ਰੇਡੀਓ ਹੋਸਟ ਅੰਗਰੇਜ਼ ਸਿੰਘ ਬਰਾੜ ਦੇ ਕਰੀਬੀ ਰਿਸ਼ਤੇਦਾਰ ਸਨ।
