Mar 7, 2026

ਉਸਮਾ ਦੀ ਲੜਕੀ ਨਾਲ ਛੇੜਛਾੜ ਤੇ ਕੁੱਟਮਾਰ ਕਰਨ ਦਾ ਮਾਮਲਾ-

ਵਿਧਾਇਕ ਨੂੰ 7 ਹੋਰ ਮੁਲਜ਼ਮਾਂ ਸਮੇਤ ਹਿਰਾਸਤ ਵਿਚ ਲਿਆ- ਸਜ਼ਾ ਦੀ ਸੁਣਵਾਈ 12 ਸਤੰਬਰ ਨੂੰ –

ਤਰਨ ਤਾਰਨ- ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਇਕ ਅਣਵਿਆਹੁਤਾ ਲੜਕੀ ’ਤੇ ਤਸ਼ੱਦਦ ਢਾਹੁਣ ਦੇ 12 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਤਰਨ ਤਾਰਨ ਦੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਪੁਲਿਸ ਨੇ ਵਿਧਾਇਕ ਸਮੇਤ ਇਸ ਮਾਮਲੇ ਵਿਚ ਸ਼ਾਮਿਲ 7 ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ।  ਅਦਾਲਤ ਵੱਲੋਂ ਸਜ਼ਾ  12 ਸਤੰਬਰ ਨੂੰ ਸੁਣਾਈ ਜਾਵੇਗੀ।

ਸੂਤਰਾਂ  ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪੂਰਾ ਮਾਮਲਾ ਇੱਕ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਤ ਲੜਕੀ ਹਰਬਿੰਦਰ ਕੌਰ ਉਸਮਾ ਨਾਲ ਛੇੜਛਾੜ ਅਤੇ ਉਸ ‘ਤੇ ਹਮਲੇ ਦਾ ਹੈ। ਹਰਬਿੰਦਰ ਕੌਰ ਉਸਮਾ 4 ਮਾਰਚ, 2013 ਨੂੰ ਆਪਣੇ ਪਿਤਾ ਕਸ਼ਮੀਰ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਹਿਲ ਪਹੁੰਚੀ, ਜਦੋਂ ਹਰਬਿੰਦਰ ਕੌਰ ਉਸਮਾ ਨਾਲ ਉੱਥੇ ਮੌਜੂਦ ਟੈਕਸੀ ਡਰਾਈਵਰਾਂ ਨੇ ਕਥਿਤ ਤੌਰ ‘ਤੇ ਛੇੜਛਾੜ ਕੀਤੀ। ਜਦੋਂ ਉਸਨੇ ਵਿਰੋਧ ਕੀਤਾ ਤਾਂ ਟੈਕਸੀ ਡਰਾਈਵਰਾਂ ਨੇ ਉਸਦੀ ਕੁੱਟਮਾਰ ਕੀਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਪਰਿਵਾਰ ਨੂੰ ਸੜਕ ‘ਤੇ ਬੇਰਹਿਮੀ ਨਾਲ ਕੁੱਟਿਆ।
ਜਿਵੇਂ ਹੀ ਇਸ ਦੀ ਵੀਡੀਓ ਮੀਡੀਆ ਤੱਕ ਪਹੁੰਚੀ, ਇਹ ਮਾਮਲਾ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ। ਜਿਸ ਦੌਰਾਨ ਸੁਪਰੀਮ ਕੋਰਟ ਨੇ ਮਾਮਲੇ ਦਾ ਨੋਟਿਸ ਲਿਆ ਅਤੇ ਪੀੜਤ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਸਨ।
ਦੋਸ਼ੀ ਟੈਕਸੀ ਡਰਾਈਵਰਾਂ ਵਿੱਚੋਂ ਮਨਜਿੰਦਰ ਸਿੰਘ ਲਾਲਪੁਰਾ 2022 ਵਿੱਚ ਖਡੂਰ ਸਾਹਿਬ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਗਏ ਸਨ। ਬਚਾਅ ਪੱਖ ਦੇ ਵਕੀਲ ਨੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿੱਚ ਪੇਸ਼ ਹੋ ਕੇ ਘੱਟੋ-ਘੱਟ ਸਜ਼ਾ ਦੀ ਅਪੀਲ ਕੀਤੀ। ਦੁਪਹਿਰ 12.05 ਮਿੰਟ ‘ਤੇ ਅਦਾਲਤ ਨੇ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਸਾਰਿਆਂ ਨੂੰ ਪੁਲਿਸ ਹਿਰਾਸਤ ਵਿੱਚ ਲੈਣ ਦੇ ਹੁਕਮ ਦਿੱਤੇ।