Apr 23, 2026

ਸਰੀ- ਉਘੀ  ਪੰਜਾਬੀ ਲੇਖਕਾ ਤੇ ਪੰਜਾਬੀ ਪ੍ਰੈਸ ਕਲੱਬ ਦੀ ਮੈਂਬਰ ਬਲਵੀਰ ਕੌਰ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਰੇਸ਼ਮ ਕੌਰ ਪਵਾਰ ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 84 ਸਾਲ ਦੇ ਸਨ। ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 14 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਰਿਵਰ ਸਾਈਡ ਫਿਊਨਰਲ ਹੋਮ 7410 ਹੌਪਕਾਟ ਰੋਡ ਡੈਲਟਾ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਦਸਮੇਸ਼ ਦਰਬਾਰ 12885-85 ਐਵਨਿਊ ਸਰੀ ਵਿਖੇ ਦੁਪਹਿਰ ਬਾਦ 1 ਵਜੇ ਹੋਵੇਗੀ।