Mar 7, 2026

Screenshot

ਕਾਠਮੰਡੂ- ਸੁਪਰੀਮ ਕੋਰਟ ਦੀ ਸਾਬਕਾ ਜੱਜ ਸੁਸ਼ੀਲਾ ਕਾਰਕੀ ਨੇ ਨੇਪਾਲ ਦੇ ਨਵੇਂ ਅੰਤਰਿਮ ਪ੍ਰਧਾਨ ਮੰਤਰੀ ਵਜੋਂ ਹਲਫ ਲੈ ਲਿਆ ਹੈ। ਉਹ 73 ਸਾਲ ਦੇ ਹਨ।

ਇਸੇ ਦੌਰਾਨ ਮੁਲਕ ਵਿਚ ਅਗਲੇ ਸਾਲ 5 ਮਾਰਚ ਨੂੰ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਮੁਲਕ ’ਚ ਸੋਸ਼ਲ ਮੀਡੀਆ ’ਤੇ ਪਾਬੰਦੀ ਲਗਾਉਣ ਅਤੇ ਕੇ ਪੀ ਸ਼ਰਮਾ ਓਲੀ ਦੀ ਅਗਵਾਈ ਹੇਠਲੀ ਸਰਕਾਰ ’ਚ ਵਧ ਰਹੇ ਭ੍ਰਿਸ਼ਟਾਚਾਰ ਤੋਂ ਤੰਗ ਆ ਕੇ ਨੌਜਵਾਨ ਸੋਮਵਾਰ ਨੂੰ ਸੜਕਾਂ ’ਤੇ ਆ ਗਏ ਸਨ ਤੇ ਹਿੰਸਕ ਅੰਦੋਲਨ ਕਾਰਣ ਓਲੀ ਨੂੰ ਅਹੁਦੇ ਤੋਂ ਲਾਂਭੇ ਹੁੰਦਿਆਂ ਦੇਸ਼ ਛੱਡਕੇ ਭੱਜਣ ਲਈ ਮਜਬੂਰ ਹੋਣਾ ਪਿਆ ਸੀ।

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇਪਾਲ ਦੀ ਅੰਤਰਿਮ ਪ੍ਰਧਾਨ ਮੰਤਰੀ ਸੁਸ਼ੀਲਾ ਕਾਰਕੀ ਨੂੰ ਅਹੁਦਾ ਸੰਭਾਲਣ ’ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਨੂੰ ‘ਮਹਿਲਾ ਸ਼ਕਤੀਕਰਨ ਦੀ ਸ਼ਾਨਦਾਰ ਮਿਸਾਲ’ ਕਰਾਰ ਦਿੱਤਾ ਹੈ।