Mar 7, 2026

ਚੰਡੀਗੜ-ਪੰਜਾਬ ਸਰਕਾਰ ਮੰਗਲਵਾਰ ਨੂੰ ਆਪਣੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਇਲਾਜ ਯਕੀਨੀ ਬਣਾਇਆ ਜਾਵੇਗਾ।

ਇਹ ਯੋਜਨਾ ਪਹਿਲਾਂ ਤਰਨ ਤਾਰਨ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਜਾ ਰਹੀ ਹੈ। ਜਿੱਥੇ ਕੱਲ੍ਹ ਤੋਂ ਦੋਵਾਂ ਜ਼ਿਲ੍ਹਿਆਂ ਵਿੱਚ 128-128 ਕੈਂਪ ਲਗਾਏ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਲੋਕਾਂ ਨੂੰ ਆਪਣੇ ਵੋਟਰ ਆਈ.ਡੀ. ਕਾਰਡ, ਆਧਾਰ ਕਾਰਡ ਅਤੇ ਪਾਸਪੋਰਟ ਦੀਆਂ ਕਾਪੀਆਂ ਰਜਿਸਟ੍ਰੇਸ਼ਨ ਫਾਰਮ ਦੇ ਨਾਲ ਉਨ੍ਹਾਂ ਨੂੰ ਜਮ੍ਹਾ ਕਰਨਾ ਪਵੇਗਾ, ਤਾਂ ਜੋ ਉਹ ਮੁਫ਼ਤ ਸਿਹਤ ਬੀਮਾ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ।’’