ਸਸਕਾਰ ਤੇ ਅੰਤਿਮ ਅਰਦਾਸ ਐਬਸਫੋਰਡ ਵਿਚ 4 ਅਕਤੂਬਰ ਨੂੰ ਹੋਵੇਗੀ-
ਸਰੀ ( ਦੇ ਪ੍ਰ ਬਿ)- ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਵੱਡੇ ਭਰਾ ਸਾਬਕਾ ਜੰਗਲਾਤ ਅਧਿਕਾਰੀ ਸ ਜਸਜੀਤ ਸਿੰਘ ਸਮੁੰਦਰੀ ਦੇ ਦੇਹਾਂਤ ਦੀ ਦੁਖਦਾਈ ਖਬਰ ਹੈ। ਪਿਛਲੇ ਲੰਬੇ ਸਮੇਂ ਤੋਂ ਕੈਨੇਡਾ ਵਿਚ ਰਹਿ ਰਹੇ ਸ ਜਸਜੀਤ ਸਿੰਘ ਸਮੁੰਦਰੀ ਲਗਪਗ 72 ਸਾਲ ਦੇ ਸਨ। ਉਹ ਆਪਣੇ ਪਿਛੇ ਪਤਨੀ ਅਤੇ ਦੋ ਧੀਆਂ ਛੱਡ ਗਏ ਹਨ। ਜ਼ਿਕਰਯੋਗ ਹੈ ਕਿ ਸ ਜਸਜੀਤ ਸਿੰਘ ਸਮੁੰਦਰੀ ਪ੍ਰਸਿੱਧ ਅਕਾਲੀ ਆਗੂ ਜਥੇਦਾਰ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ ਦੇ ਮੋਢੀ ਵਾਈਸ ਚਾਂਸਲਰ ਸ ਬਿਸ਼ਨ ਸਿੰਘ ਸਮੁੰਦਰੀ ਦੇ ਬੇਟੇ ਸਨ। ਉਹ ਪੰਜਾਬ ਦੇ ਜਿਲਾ ਤਰਨ ਤਾਰਨ ਵਿਚ ਪਿੰਡ ਸਰਹਾਲੀ ਨੇੜੇ ਬੁਰਜ ਰਾਏ ਕੇ ਨਾਲ ਸਬੰਧਿਤ ਸਨ।
ਪਰਿਵਾਰ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਸ ਜਸਜੀਤ ਸਿੰਘ ਸਮੁੰਦਰੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 4 ਅਕਤੂਬਰ ਦਿਨ ਸ਼ਨੀਵਾਰ ਨੂੰ ਫਰੇਜਰ ਰਿਵਰ ਫਿਊਨਰਲ ਹੋਮ ਐਬਸਫੋਰਡ ਵਿਖੇ ਦੁਪਹਿਰ ਬਾਦ 3 ਵਜੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ-604-351-5477 ਜਾਂ 604-649-2912 ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸੇ ਦੌਰਾਨ ਪੰਜਾਬ ਭਾਜਪਾ ਦੇ ਬੁਲਾਰੇ ਅਤੇ ਸਿੱਖ ਚਿੰਤਕ ਪ੍ਰੋ ਸਰਚਾਂਦ ਸਿੰਘ ਖਿਆਲਾ ਨੇ ਸਾਬਕਾ ਸੀਨੀਅਰ ਜੰਗਲਾਤ ਅਧਿਕਾਰੀ ਸ ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
