Punjab ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਵੋਟਾਂ 11 ਨਵੰਬਰ ਨੂੰ S.S. Chohla Oct 8, 2025 1 min read ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 13 ਅਕਤੂਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ 2025 ਹੈ। ਸਿਬਿਨ ਸੀ ਨੇ ਦੱਸਿਆ ਕਿ 11 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 14 ਨਵੰਬਰ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। Continue Reading Previous Previous post: ਇਟਲੀ ਸੜਕ ਹਾਦਸੇ ਵਿਚ ਚਾਰ ਪੰਜਾਬੀ ਨੌਜਵਾਨ ਹਲਾਕNext Next post: ਉੱਘੇ ਕਾਰੋਬਾਰੀ ਨਾਹਰ ਸਿੰਘ ਢੇਸਾ ਨੂੰ ਸਦਮਾ-ਪਤਨੀ ਦਾ ਦੇਹਾਂਤ Related News 25 ਜੂਨ ਨੂੰ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼-ਸਿੱਖ ਇਤਿਹਾਸ ਦਾ ਮਹਾਂ ਨਾਇਕ: ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ 25 ਜੂਨ ਨੂੰ ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼-ਸਿੱਖ ਇਤਿਹਾਸ ਦਾ ਮਹਾਂ ਨਾਇਕ: ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ Jun 23, 2026 ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਾਦ-ਵਿਵਾਦ ਚਿੰਤਾ ਦਾ ਵਿਸ਼ਾ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ’ ਵਾਦ-ਵਿਵਾਦ ਚਿੰਤਾ ਦਾ ਵਿਸ਼ਾ Jun 23, 2026