Screenshot
ਜਗਰਾਊਂ-ਗਾਇਕ ਰਾਜਵੀਰ ਜਵੰਦਾ ਜੋ ਇਕ ਸੜਕ ਹਾਦਸੇ ਉਪਰੰਤ ਹਸਪਤਾਲ ਵਿਚ ਦਮ ਤੋੜ ਗਏ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਉਹਨਾਂ ਦੇ ਜੱਦੀ ਪਿੰਡਾ ਪੋਨਾ ਵਿਖੇ ਕਰ ਦਿੱਤਾ ਗਿਆ। ਜਿਸ ਥਾਂ ਗਾਇਕ ਦਾ ਅੰਤਿਮ ਸੰਸਕਾਰ ਹੋਇਆ ਉਹ ਸਕੂਲ ਦੇ ਬਿਲਕੁਲ ਨਾਲ ਲੱਗਦੀ ਉਹੀ ਥਾਂ ਹੈ ਜਿੱਥੇ ਬਣੀ ਸਟੇਜ ’ਤੇ ਉਸ ਨੇ ਪਹਿਲੀ ਵਾਰ ਗਾਇਆ ਸੀ। ਆਪਣੀ ਗਾਇਕੀ ਰਾਹੀਂ ਦੁਨੀਆਂ ਭਰ ਵਿੱਚ ਧੁੰਮਾਂ ਪਾਉਣ ਵਾਲੇ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਸਮੇਂ ਮਾਹੌਲ ਬੇਹੱਦ ਗ਼ਮਗੀਨ ਸੀ। ਇਸ ਮੌਕੇ ਕਈ ਨਾਮੀਂ ਗਾਇਕ ਤੇ ਕਲਾਕਾਰ ਪੁੱਜੇ। ਇਸ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਆਗੂ ਵੀ ਵੱਡੀ ਗਿਣਤੀ ਵਿੱਚ ਰਾਜਵੀਰ ਜਵੰਦਾ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਮਰਹੂਮ ਗਾਇਕ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ।
