ਸਸਕਾਰ ਤੇ ਅੰਤਿਮ ਸੰਸਕਾਰ 26 ਅਕਤੂਬਰ ਨੂੰ-
ਸਰੀ- ਉਘੇ ਸਮਾਜਿਕ ਕਾਰਕੁੰਨ ਸ ਕਮਲਜੀਤ ਸਿੰਘ ਮੋਗਾ ਤੇ ਗੁਰਮੀਤ ਸਿੰਘ ਪਨੇਸਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਮਾਤਾ ਜੀ ਸ੍ਰੀਮਤੀ ਅਮਰਜੀਤ ਕੌਰ ਪਨੇਸਰ ਸਦੀਵੀ ਵਿਛੋੜਾ ਦੇ ਗਏ। ਉਹ ਲਗਪਗ 82 ਸਾਲ ਦੇ ਸਨ। ਮਾਤਾ ਜੀ ਆਪਣੇ ਪਿੱਛੇ ਦੋ ਪੁੱਤਰ, ਦੋ ਧੀਆਂ ਤੇ ਭਰਿਆ ਵੱਡਾ ਬਾਗ ਪਰਿਵਾਰ ਛੱਡ ਗਏ ਹਨ। ਪਰਿਵਾਰ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਿਕ ਮਾਤਾ ਜੀ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ 26 ਅਕਤੂਬਰ ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਫਰੇਜਰ ਰਿਵਰ ਫਿਊਨਰਲ ਹੋਮ 2061 ਰਿਵਰਸਾਈਡ ਰੋਡ ਐਬਸਫੋਰਡ ਵਿਖੇ ਕੀਤਾ ਜਾਵੇਗਾ। ਉਪਰੰਤ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਸਿੱਖ ਸੁਸਾਇਟੀ 31631 ਸਾਉਥ ਫਰੇਜ਼ਰ ਵੇਅ ਐਬਸਫੋਰਡ ਵਿਖੇ ਬਾਦ ਦੁਪਹਿਰ 2 ਵਜੇ ਹੋਵੇਗੀ। ਪਰਿਵਾਰ ਨਾਲ ਹਮਦਰਦੀ ਲਈ ਕਮਲਜੀਤ ਸਿੰਘ ਮੋਗਾ ਨਾਲ ਫੋਨ ਨੰਬਰ 236-258-1913 ਜਾਂ ਗੁਰਮੀਤ ਸਿੰਘ ਪਨੇਸਰ ਨਾਲ 604-537-2515 ਤੇ ਸੰਪਰਕ ਕੀਤਾ ਜਾ ਸਕਦਾ ਹੈ।
