Mar 7, 2026

??????????

ਜਗਰਾਊਂ-ਜਗਰਾਉਂ ਵਿੱਚ ਇੱਕ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਕਬੱਡੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਰੇ ਕਬੱਡੀ ਖਿਡਾਰੀ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ ਗਿੱਦੜਵਿੰਡੀ ਦਾ ਰਹਿਣ ਵਾਲਾ ਸੀ। ਹਮਲਾਵਰ ਵਾਰਦਾਤ ਨੂੰ ਅੰਜ਼ਾਮ ਦੇਣ ਮਗਰੋਂ ਮੌਕੇ ਤੋਂ ਫਰਾਰ ਹੋ ਗਏ।ਇਹ ਘਟਨਾ ਜਗਰਾਉਂ ਦੇ ਹਰੀ ਸਿੰਘ ਰੋਡ ’ਤੇ ਵਾਪਰੀ, ਜੋ ਕਿ ਐਸਐਸਪੀ ਦਫ਼ਤਰ ਤੋਂ ਥੋੜ੍ਹੀ ਦੂਰੀ ’ਤੇ ਹੈ। ਮੁਢਲੀ ਜਾਣਕਾਰੀ ਅਨੁਸਾਰ ਹਮਲਾਵਰ ਇੱਕ ਕਾਰ ਵਿੱਚ ਆਏ ਅਤੇ ਤੇਜਪਾਲ ਨੂੰ ਸ਼ਰੇਆਮ ਗੋਲੀ ਮਾਰ ਦਿੱਤੀ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ, ਮੁਲਜ਼ਮਾਂ ਨੇ ਪਹਿਲਾਂ ਮ੍ਰਿਤਕ ਦੀ ਕਾਰ ਨੂੰ ਟੱਕਰ ਮਾਰ ਕੇ ਰੋਕਿਆ, ਫਿਰ ਕਾਰ ਤੋਂ ਹੇਠਾਂ ਉਤਰ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ।