Punjab ਅਕਾਲੀ ਦਲ ਦੀ ਸ਼ਿਕਾਇਤ ਤੇ ਚੋਣ ਕਮਿਸ਼ਨ ਵਲੋਂ ਤਰਨ ਤਾਰਨ ਦੀ ਐੱਸ ਐੱਸ ਪੀ ਮੁਅੱਤਲ S.S. Chohla Nov 9, 2025 1 min read ਤਰਨ ਤਾਰਨ ( ਨਈਅਰ)-ਚੋਣ ਕਮਿਸ਼ਨ ਨੇ ਤਰਨ ਤਾਰਨ ਦੀ ਐੱਸ ਐੱਸ ਪੀ ਰਵਜੋਤ ਕੌਰ ਗਰੇਵਾਲ ਦੀਆਂ ਸੇਵਾਵਾਂ ਤੁਰੰਤ ਮੁਅੱਤਲ ਕਰਨ ਤੋਂ ਬਾਅਦ ਦੇਰ ਸ਼ਾਮ ਆਈ ਪੀ ਐੱਸ ਅਧਿਕਾਰੀ ਸੁਰਿੰਦਰ ਲਾਂਬਾ ਨੂੰ ਐੱਸ ਐੱਸ ਨਿਯੁਕਤ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੁਲੀਸ ਕਮਿਸ਼ਨਰੇਟ (ਪੀ ਸੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤਰਨ ਤਾਰਨ ਦਾ ਵਾਧੂ ਚਾਰਜ ਦਿੱਤਾ ਗਿਆ ਸੀ|ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਪੁਲੀਸ ਅਧਿਕਾਰੀ ਰਵਜੋਤ ਗਰੇਵਾਲ ਖ਼ਿਲਾਫ਼ ਪਾਰਟੀ ਵਰਕਰਾਂ ਨਾਲ ਵਧੀਕੀਆਂ ਕਰਨ ਦੇ ਗੰਭੀਰ ਦੋਸ਼ ਲਾਏ ਸਨ| ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਰਾਹੁਲ ਨੇ ਚੋਣ ਕਮਿਸ਼ਨ ਵੱਲੋਂ ਐੱਸ ਐੱਸ ਪੀ ਰਵਜੋਤ ਗਰੇਵਾਲ ਦੀਆਂ ਸੇਵਾਵਾਂ ਮੁਅੱਤਲ ਕਰਨ ਦੇ ਹੁਕਮਾਂ ਦੀ ਪੁਸ਼ਟੀ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐੱਸਐੱਸਪੀ ਨੂੰ ਮੁਅੱਤਲ ਕਰਨ ਦਾ ਕੋਈ ਖਾਸ ਕਾਰਨ ਨਹੀਂ ਦੱਸਿਆ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਦੀ ਐੱਸ ਐੱਸ ਪੀ ਨੂੰ ਮੁਅੱਤਲ ਕੀਤੇ ਜਾਣ ਦਾ ਸਵਾਗਤ ਕੀਤਾ ਹੈ। Continue Reading Previous Previous post: ‘ਕਾਹਲ਼ੀ-ਕਾਹਲ਼ੀ ਲਿਖਿਆ ਇਕ ਲੇਖ’- ਵਿਚਾਲੜਾ ਕਾਲਮNext Next post: ਖਾਲਿਸਤਾਨੀ ਆਗੂ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਦਾ ਹੱਥ-ਬਲੂਮਰਗ ਦੀ ਰਿਪੋਰਟ ਵਿਚ ਦਾਅਵਾ Related News ਸਰੀ ਦੇ ਇਕ ਘਰ ਤੇ ਗੋਲੀਬਾਰੀ- ਸਰੀ ਦੇ ਇਕ ਘਰ ਤੇ ਗੋਲੀਬਾਰੀ- Apr 22, 2026 ਖਡੂਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੋਂ ਬਚਾਉਣ ਲਈ ਬ੍ਰਹਮਪੁਰਾ ਨੇ ਗੁਰੂ ਚਰਨਾਂ ‘ਚ ਕੀਤੀ ਅਰਦਾਸ ਖਡੂਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਿਆਂ ਤੇ ਗੈਂਗਸਟਰਵਾਦ ਤੋਂ ਬਚਾਉਣ ਲਈ ਬ੍ਰਹਮਪੁਰਾ ਨੇ ਗੁਰੂ ਚਰਨਾਂ ‘ਚ ਕੀਤੀ ਅਰਦਾਸ Apr 22, 2026