Mar 7, 2026

ਤਰਨ ਤਾਰਨ ਦੀ ਜਿਮਨੀ ਚੋਣ ਦੇ ਪ੍ਰਚਾਰ ਦੌਰਾਨ ਦਿਲ ਦਾ ਦੌਰਾ ਪਿਆ-

ਤਰਨ ਤਾਰਨ-ਕਾਂਗਰਸ ਦੇ ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ ਦੀ ਬੀਤੇ ਦਿਨ  ਅਚਾਨਕ ਦਿਲ ਦੀ ਧੜਕਨ ਬੰਦ ਹੋਣ ਕਾਰਨ  ਮੌਤ ਹੋਣ ਦੀ ਦੁਖਦਾਈ ਖਬਰ ਹੈ | ਬੰਗਾ ਹਲਕੇ ਤੋਂ ਵਿਧਾਇਕ ਰਹੇ 70 ਸਾਲਾ ਤਰਲੋਚਨ ਸਿੰਘ ਸੂੰਢ ਇੱਥੇ ਪਾਰਟੀ ਦੇ ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਆਏ ਸਨ ਅਤੇ ਨੇੜਲੇ ਪਿੰਡ ਕੱਕਾ ਕੰਡਿਆਲਾ ਦੇ ਹੋਟਲ ਵਿੱਚ ਠਹਿਰੇ ਹੋਏ ਸਨ| ਜਦੋਂ ਉਹ ਆਪਣੇ ਕਮਰੇ ਵਿੱਚੋਂ ਕਾਫੀ ਦੇਰ ਤੱਕ ਬਾਹਰ ਨਾ ਨਿਕਲੇ ਤਾਂ ਉਨ੍ਹਾਂ ਦੇ ਸੁਰੱਖਿਆ ਕਰਮੀ ਨੇ ਅੰਦਰ ਜਾ ਦੇਖਿਆ। ਉਹ ਬੇਸੁੱਧ ਪਏ ਹੋਏ ਸਨ। ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ| ਤਰਨ ਤਾਰਨ ਦੀ ਪੁਲੀਸ ਨੇ ਸਾਬਕਾ ਵਿਧਾਇਕ ਦੀ ਮੌਤ ਦੀ ਪੁਸ਼ਟੀ ਕੀਤੀ ਹੈ|