Mar 7, 2026
ਵੈਨਕੂਵਰ, 5 ਦਸੰਬਰ (ਮਲਕੀਤ ਸਿੰਘ)- ਪੰਜਾਬ ਦੇ ਜੀਰਾ ਇਲਾਕੇ ਨਾਲ ਸੰਬੰਧਿਤ ਸਥਾਨਕ ਸਿੱਖ ਸੰਗਤਾਂ ਵੱਲੋਂ ਜੀਰਾ ਏਰੀਆ ਫੈਮਿਲੀ ਐਸੋਸੀਏਸ਼ਨ ਸਰੀ ਦੇ ਸਹਿਯੋਗ ਨਾਲ  152 ਸਟਰੀਟ ਤੇ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ 12 ਦਸੰਬਰ ਨੂੰ ਪ੍ਰਾਰੰਭ ਕਰਵਾਇਆ ਜਾਵੇਗਾ ਜਿਸ ਦੇ ਕਿ 14 ਦਸੰਬਰ ਨੂੰ ਭੋਗ ਪਾਏ ਜਾਣਗੇ ਗੁਰਜੰਟ ਸਿੰਘ ਸੰਧੂ ਨੇ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਮੌਕੇ ਤੇ ਜੀਰਾ ਇਲਾਕੇ ਨਾਲ ਸੰਬੰਧਿਤ ਪਰਿਵਾਰਾਂ ਵੱਲੋਂ ਸਮੂਹਿਕ ਤੌਰ ਤੇ ਗੁਰੂ ਘਰ ਵਿੱਚ ਹਾਜਰੀ ਭਰ ਕਿ  ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ।