Mar 7, 2026

ਪ੍ਰਸ਼ਾਸਨ ਵੱਲੋਂ ਦਰਿਆਈ ਕਿਨਾਰਿਆਂ ਨੇੜੇ ਵਸਦੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ-
ਵੈਨਕੂਵਰ,10 ਦਸੰਬਰ (ਮਲਕੀਤ ਸਿੰਘ)-ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਚ ਪਿਛਲੇ ਤਕਰੀਬਨ ਡੇਢ ਹਫਤੇ ਤੋਂ ਲਗਾਤਾਰ ਹੋ ਰਹੀ ਦਰਮਿਆਨੀ ਤੋਂ ਭਾਰੀ ਬਰਸਾਤ ਕਾਰਨ ਫਰਿਜਰ ਵੈਲੀ  ਦੇ ਪਹਾੜੀ ਖੇਤਰਾਂ ਚ ਵਗਦੇ ਦਰਿਆਵਾਂ ਦੇ ਕਿਨਾਰਿਆਂ ਨੇੜੇ ਹੜਾਂ ਦੀ ਸੰਭਾਵਨਾ ਦਾ ਵਧ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ
ਮੌਸਮ ਵਿਭਾਗ ਦੇ ਮਾਹਿਰਾਂ ਵੱਲੋਂ ਜਾਰੀ ਕੀਤੀ ਗਈ ਤਾਜਾ ਜਾਣਕਾਰੀ ਮੁਤਾਬਕ ਲਗਾਤਾਰ ਮੀਂਹ ਪੈਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ ਵੱਧ ਚੁੱਕਾ ਹੈ ਜਿਸ ਦੇ ਮੱਦੇ ਨਜ਼ਰ ਦਰਿਆਈ  ਕਿਨਾਰਿਆਂ ਨੇੜੇ ਵੱਸਦੇ ਲੋਕਾਂ ਨੂੰ ਚੁਕੰਨੇ ਰਹਿਣ ਦੀ ਮਸ਼ਵਰਾ ਦਿੱਤਾ ਗਿਆ ਹੈ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਡੂੰਘੀਆਂ ਥਾਵਾਂ ਤੇ ਨਾ ਜਾਣ ਦੀ ਹਦਾਇਤ ਕਰਨ ਦੇ ਨਾਲ ਨਾਲ ਸਰਕਾਰੀ ਹੁਕਮਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ ਮੌਸਮ ਵਿਭਾਗ ਦੇ ਮਹਿਰਾਂ ਮੁਤਾਬਕ ਆਉਣ ਵਾਲੇ 24 ਘੰਟਿਆਂ ਚ ਹੋਰ ਬਾਰਿਸ਼ ਹੋਣ ਦਾ ਅਨੁਮਾਨ ਹੈ  ਬਚਾਅ ਕਾਰਜ ਟੀਮਾਂ ਵੱਲੋਂ ਲਗਾਤਾਰ ਸਾਰੇ ਹਾਲਾਤਾਂ ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਖਤਰੇ ਵਾਲੀ ਸੰਭਾਵੀ ਸਥਿਤੀ  ਦਾ ਤੁਰੰਤ ਟਾਕਰਾ ਕੀਤਾ ਜਾ ਸਕੇ