Apr 23, 2026

ਸਰੀ  (ਮਹੇਸ਼ਇੰਦਰ ਸਿੰਘ ਮਾਂਗਟ )- ਲਿਬਰਲ ਪਾਰਟੀ ਦੇ ਸਰੀ ਸੈਂਟਰਲ ਤੋਂ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਵੱਲੋਂ ਕ੍ਰਿਸਮਸ ਫੈਸਟੀਵਲ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸੈਂਟਰਲ ਸਰੀ ਤੋਂ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਕ੍ਰਿਸਮਸ ਦੀ ਖੁਸ਼ੀ ਸਾਂਝੀ ਕੀਤੀ।
ਸਮਾਗਮ ਦੌਰਾਨ ਆਏ ਮਹਿਮਾਨਾਂ ਲਈ ਚਾਹ, ਪਾਣੀ ਅਤੇ ਸਨੈਕਸ ਆਦਿ ਦੀ ਸੁਵਿਧਾ ਕੀਤੀ ਗਈ। ਇਸ ਮੌਕੇ ਐਮ ਪੀ ਰਣਦੀਪ ਸਿੰਘ ਸਰਾਏ ਨੇ ਸਾਰੇ ਮਹਿਮਾਨਾਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕਰਦਿਆਂ ਉਨ੍ਹਾਂ ਦੀ ਹਾਜ਼ਰੀ ਲਈ ਧੰਨਵਾਦ ਪ੍ਰਗਟ ਕੀਤਾ।
ਸਮਾਗਮ ਦੌਰਾਨ ਐਮ ਪੀ ਸਰਾਏ ਨੇ ਲੋਕਾਂ ਨਾਲ ਰੂਬਰੂ ਮੁਲਾਕਾਤ ਕੀਤੀ ਅਤੇ ਯਾਦਗਾਰ ਤਸਵੀਰਾਂ ਵੀ ਖਿਚਵਾਈਆਂ। ਸਮੁੱਚਾ  ਮਾਹੌਲ ਖੁਸ਼ਗਵਾਰ  ਅਤੇ ਕਮਿਊਨਿਟੀ ਏਕਤਾ ਦੀ ਭਾਵਨਾ ਨਾਲ ਭਰਪੂਰ ਰਿਹਾ। ਇਸ ਮੌਕੇ ਸਾਬਕਾ ਮੰਤਰੀ ਹੈਰੀ ਬੈਂਸ, ਕੌਂਸਲਰ ਲਿੰਡਾ ਐਨਿਸ ਤੇ ਹੋਰ ਕਈ ਸ਼ਖਸੀਅਤਾਂ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।