Mar 7, 2026

ਗੱਤਕਾ ਮੁਕਾਬਲਿਆਂ ਚੋਂ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਜੇਤੂ ਰਿਹਾ-

 ਸ਼ਸਤਰ ਕਲਾ ਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ : ਹਰਜੀਤ ਗਰੇਵਾਲ-

 ਮੋਹਾਲੀ, 26 ਦਸੰਬਰ –: ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਨੂੰ ਸਮਰਪਿਤ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਵੱਲੋਂ ਕਰਵਾਏ ਗਏ ਦੂਜੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ਦੌਰਾਨ ਜੰਗਜੂ ਕਲਾ ਦੇ ਫਸਵੇਂ ਤੇ ਗਹਿਗੱਚ ਮੁਕਾਬਲੇ ਦੇਖਣ ਨੂੰ ਮਿਲੇ। ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਦੀ ਅਗਵਾਈ ਹੇਠ ਸੈਕਟਰ-91 ਸਥਿਤ ਗੁਰਦੁਆਰਾ ਨਾਨਕ ਦਰਬਾਰ ਦੇ ਨੇੜਲੇ ਮੈਦਾਨ ਵਿੱਚ ਹੋਏ ਵਿਰਾਸਤੀ ਮੁਕਾਬਲਿਆਂ ਦੌਰਾਨ ਖਾਲਸਾ ਸੇਵਾ ਦਲ ਗੱਤਕਾ ਅਖਾੜਾ ਮੋਹਾਲੀ ਜੇਤੂ ਰਿਹਾ। ਮਿਸਲ ਸ਼ਹੀਦਾਂ  ਗੱਤਕਾ ਅਖਾੜਾ ਨੇ ਦੂਜਾ ਸਥਾਨ ਜਦਕਿ ਮਾਤਾ ਸਾਹਿਬ ਦੇਵਾ ਗੱਤਕਾ ਅਖਾੜਾ (ਲੜਕੀਆਂ) ਨੇ ਤੀਜਾ ਸਥਾਨ ਹਾਸਲ ਕੀਤਾ।

ਲੜਕੀਆਂ ਦੇ ਸੋਟੀ-ਫੱਰੀ (ਵਿਅਕਤੀਗਤ) ਮੁਕਾਬਲਿਆਂ ਵਿੱਚ ਇਸ਼ਪ੍ਰੀਤ ਕੌਰ ਨੇ ਪਹਿਲਾ ਅਤੇ ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਲੜਕਿਆਂ ਵਿੱਚੋਂ ਇੰਦਰਜੀਤ ਸਿੰਘ ਨੇ ਪਹਿਲਾ ਅਤੇ ਬਘੇਲ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸ਼ਸਤਰ ਕਲਾ ਦਾ ਫਾਈਨਲ ਮੁਕਾਬਲਾ ਹਲਕਾ ਵਿਧਾਇਕ ਸਰਦਾਰ ਕੁਲਵੰਤ ਸਿੰਘ ਨੇ ਵਿਸ਼ਵ ਗੱਤਕਾ ਫੈਡਰੇਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ ਫੂਲ ਰਾਜ ਸਿੰਘਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਅਤੇ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ ਦੀ ਹਾਜ਼ਰੀ ਵਿੱਚ ਸ਼ੁਰੂ ਕਰਵਾਇਆ।

ਆਪਣੇ ਸੰਬੋਧਨ ਵਿੱਚ ਸ. ਕੁਲਵੰਤ ਸਿੰਘ ਨੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ਤੇ ਚੱਲਣਬਾਣੀ ਤੇ ਵਿਰਸੇ ਦੀ ਸੰਭਾਲ ਕਰਨ ਅਤੇ ਸੇਵਾ ਭਾਵਨਾ ਜਾਰੀ ਰੱਖਣ ਲਈ ਬੱਚਿਆਂ ਨੂੰ ਵੱਧ ਤੋਂ ਵੱਧ ਗੁਰ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਉਕਤ ਸੁਸਾਇਟੀ ਵੱਲੋਂ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਉਣ ਦੀ ਸ਼ਲਾਘਾ ਕਰਦਿਆਂ ਹਾਜ਼ਰ ਮਾਪਿਆਂ ਨੂੰ ਕਿਹਾ ਕਿ ਅਗਲੇ ਸਾਲ ਵੱਧ ਤੋਂ ਵੱਧ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਸ਼ਾਮਿਲ ਕਰਵਾਉਣ।

ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਸਾਬਕਾ ਕੌਂਸਲਰ ਫੂਲ ਰਾਜ ਸਿੰਘ ਨੇ ਦੱਸਿਆ ਕਿ ਇਸ ਸਲਾਨਾ ਟੂਰਨਾਮੈਂਟ ਵਿੱਚ ਜ਼ਿਲ੍ਹੇ ਦੀਆਂ 9 ਗੱਤਕਾ ਟੀਮਾਂ ਦੇ ਗੱਤਕਈ ਸਿੰਘਾਂ ਨੇ ਯੁੱਧ ਕਲਾ ਦਾ ਬਿਹਤਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਿਰਾਸਤੀ ਖੇਡ ਨੂੰ ਵਿਦੇਸ਼ਾਂ ਵਿੱਚ ਹੋਰ ਪ੍ਰਫੁੱਲਿਤ ਕਰਨਬੱਚਿਆਂ ਨੂੰ ਬਾਣੇ ਤੇ ਸਿੱਖੀ ਨਾਲ ਜੋੜਨ ਅਤੇ ਵੱਧ ਤੋਂ ਵੱਧ ਗੱਤਕਾ ਟੀਮਾਂ ਬਣਾਉਣ ਲਈ ਵੱਖ-ਵੱਖ ਦੇਸ਼ਾਂ ਵਿੱਚ ਗੱਤਕਾ ਫੈਡਰੇਸ਼ਨਾਂ ਦਾ ਗਠਨ ਕੀਤਾ ਜਾ ਰਿਹਾ ਹੈ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਤੇ ਸੁਸਾਇਟੀ ਦੀ ਤਰਫੋਂ ਐਲਾਨ ਕੀਤਾ ਕਿ ਜਲਦ ਹੀ ਗੁਰਦੁਆਰਾ ਨਾਨਕ ਦਰਬਾਰ ਵਿਖੇ ਮਾਹਿਰ ਗੱਤਕਾ ਕੋਚ ਦੀ ਦੇਖ-ਰੇਖ ਹੇਠ ਗੱਤਕਾ ਅਖਾੜਾ ਸ਼ੁਰੂ ਕੀਤਾ ਜਾਵੇਗਾ।

ਇਸ ਮੌਕੇ ਗੱਤਕਾ ਪ੍ਰਮੋਟਰ ਹਰਜੀਤ ਗਰੇਵਾਲ ਨੇ ਗੱਤਕਾ ਖੇਡ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਇਸ ਸ਼ਸਤਰ ਵਿੱਦਿਆ ਵਿੱਚ ਸਟੰਟਬਾਜੀ ਤੇ ਬਾਜ਼ੀਗਿਰੀ ਦਾ ਕੋਈ ਸਥਾਨ ਨਹੀਂ ਜਿਸ ਕਰਕੇ ਸਮੂਹ ਗੱਤਕਾ ਅਖਾੜੇ ਤੇ ਗੱਤਕਈ ਸਿੰਘ ਅਜਿਹੀਆਂ ਸਟੰਟਬਾਜ਼ੀਆਂ ਤੋਂ ਦੂਰ ਰਹਿਣ।

ਹੋਰਨਾਂ ਤੋਂ ਇਲਾਵਾ ਇਸ ਮੌਕੇ ਹਰਸਿਮਰਨ ਸਿੰਘ ਬੱਲ ਡੀਐਸਪੀਰਜਿੰਦਰ ਸਿੰਘ ਸਿੱਧੂ ਪ੍ਰਧਾਨ ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੈਕਟਰ 90-91, ਕੁਲਦੀਪ ਸਿੰਘ ਸਮਾਣਾਆਰ.ਪੀ. ਸ਼ਰਮਾ ਤੇ ਹਰਪਾਲ ਸਿੰਘ ਚੰਨਾ (ਦੋਵੇਂ ਸਾਬਕਾ ਐਮ.ਸੀ.)ਅਮਰਜੀਤ ਸਿੰਘ ਸੈਕਟਰ 94, ਗੁਰਦੀਪ ਸਿੰਘ ਟਿਵਾਣਾਗੁਰਮੀਤ ਸਿੰਘਨਿਹਾਲ ਸਿੰਘਗੁਰਬੀਰ ਸਿੰਘਪਲਵਿੰਦਰ ਸਿੰਘ ਗੋਰਾਇਆਵਿਕਰਮਜੀਤ ਸਿੰਘਹਰਪਾਲ ਸਿੰਘਜਸਮਿੰਦਰ ਸਿੰਘਹਰਪ੍ਰੀਤ ਸਿੰਘ ਸਰਾਓ ਤੇ ਦਿਲਦੀਪ ਸਿੰਘ ਆਦਿ ਵੀ ਹਾਜ਼ਰ ਸਨ।

ਇਸ ਮੌਕੇ ਜੱਜਮੈਂਟ ਟੀਮ ਵਿੱਚ ਹਰਸਿਮਰਨ ਸਿੰਘਸ਼ੈਰੀ ਸਿੰਘਨਰਿੰਦਰਪਾਲ ਸਿੰਘਪਰਦੀਪ ਸਿੰਘਅਨਮੋਲਪ੍ਰੀਤ ਕੌਰਮੋਨਿਕਾਜੱਗਪ੍ਰੀਤ ਸਿੰਘ ਅਤੇ ਹਰਪ੍ਰੀਤ ਕੌਰ ਨੇ ਸੇਵਾ ਨਿਭਾਈ।