Mar 7, 2026

ਚੰਡੀਗੜ- ਬ੍ਰਿਟਿਸ਼ ਕੋਲੰਬੀਆ ਦੇ ਕੈਬਨਿਟ ਮੰਤਰੀ ਅਤੇ ਸਰੀ ਫਲੀਟਵੁੱਡ ਤੋਂ ਐਨ ਡੀ ਪੀ ਦੇ ਐਮ ਐਲ ਏ ਸ ਜਗਰੂਪ ਸਿੰਘ ਬਰਾੜ ਅੱਜਕੱਲ ਪੰਜਾਬ ਦੌਰੇ ਤੇ ਹਨ। ਇਸ ਦੌਰਾਨ ਉਹ ਪੰਜਾਬ ਦੀ ਰਾਜਧਾਨੀ ਚੰਡੀਗੜ ਵਿਖੇ ਪੁੱਜੇ ਜਿਥੇ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਵਲੋਂ ਉਹਨਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਹਨਾਂ ਪੰਜਾਬ ਅਤੇ ਬੀਸੀ ਵਿਚਾਲੇ ਸਹਿਯੋਗ ਲਈ ਸੰਭਾਵਨਾਵਾਂ ਅਤੇ ਯੋਜਨਾਵਾਂ ਤੇ ਵਿਚਾਰ ਵਟਾਂਦਰਾ ਕੀਤਾ।

ਕੈਪਸ਼ਨ- ਚੰਡੀਗੜ ਵਿਖੇ ਬੀਸੀ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਉਹਨਾਂ ਨਾਲ ਯਾਦਗਾਰੀ ਤਸਵੀਰ ਕਰਵਾਉਣ ਸਮੇ।