Mar 7, 2026

ਵੈਨਕੂਵਰ, 11 ਜਨਵਰੀ (ਮਲਕੀਤ ਸਿੰਘ) — ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੇ ਕਲੋਵਰਡੇਲ ਇਲਾਕੇ ਵਿੱਚ ਇੱਕ ਰਿਹਾਇਸ਼ੀ ਘਰ ਨੂੰ ਦੋ ਹਫ਼ਤਿਆਂ ਤੋਂ ਘੱਟ ਸਮੇਂ ਵਿੱਚ ਦੂਜੀ ਵਾਰ ਗੋਲੀਬਾਰੀ ਦਾ ਨਿਸ਼ਾਨਾ ਬਣਾਇਆ ਗਿਆ ਹੈ। ਪੁਲਿਸ ਮੁਤਾਬਕ ਇਹ ਘਟਨਾ ਸ਼ਹਿਰ ਵਿੱਚ ਚੱਲ ਰਹੀਆਂ ਵਸੂਲੀ ਦੀਆਂ ਲੜੀਵਾਰ ਘਟਨਾਵਾਂ ਨਾਲ ਸੰਬੰਧਿਤ ਹੋ ਸਕਦੀ ਹੈ। ਇਸ ਗੋਲੀਬਾਰੀ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ।

ਪੁਲਿਸ ਨੇ ਦੱਸਿਆ ਕਿ ਤਾਜ਼ਾ ਵਾਪਰੇ ਇਸ ਘਟਨਾਕਰਮ  ਦੌਰਾਨ ਘਰ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ, ਪਰ ਅੰਦਰ ਮੌਜੂਦ ਕਿਸੇ ਵੀ ਵਿਅਕਤੀ ਨੂੰ ਚੋਟ ਨਹੀਂ ਆਈ। ਜਾਂਚ ਅਧਿਕਾਰੀ ਇਸ ਮਾਮਲੇ  ਦੀ ਜਾਂਚ ਕਰ ਰਹੇ ਹਨ ਅਤੇ ਸਬੂਤ ਇਕੱਤਰ ਕਰਨ ਲਈ ਇਲਾਕੇ ਦੇ ਸੀਸੀਟੀਵੀ ਫੁੱਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ।