ਐਬਸਫੋਰਡ- ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਦੇ ਸਾਬਕਾ ਪ੍ਰਧਾਨ ਸ ਜਤਿੰਦਰ ਸਿੰਘ ਹੈਪੀ ਗਿੱਲ ਅਤੇ ਗਿੱਲ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਹਨਾਂ ਦੇ ਸਤਿਕਾਰਯੋਗ ਪਿਤਾ ਸ ਹਰਬੰਸ ਸਿੰਘ ਗਿੱਲ ਸਾਬਕਾ ਸਰਪੰਚ ਦਾ ਦੇਹਾਂਤ ਹੋ ਗਿਆ। ਉਹਨਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਪੰਜਾਬ ਵਿਚ ਸਥਿਤ ਉਹਨਾਂ ਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਪਰਿਵਾਰ ਤੋਂ ਪ੍ਰਾਪਤ ਜਾਣਕਾਰੀ ਮੁਤਾਬਿਕ ਸਵਰਗੀ ਸ ਹਰਬੰਸ ਸਿੰਘ ਗਿੱਲ ਨਮਿਤ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 11 ਫਰਵਰੀ ਦਿਨ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਿੰਡ ਪੱਦੀ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ। ਗਿੱਲ ਪਰਿਵਾਰ ਨਾਲ ਹਮਦਰਦੀ ਲਈ ਫੋਨ ਨੰਬਰ 98147-14215 70092-23861 ਤੇ ਸੰਪਰਕ ਕੀਤਾ ਜਾ ਸਕਦਾ ਹੈ।
