Mar 7, 2026

ਵੈਨਕੂਵਰ (ਮਲਕੀਤ ਸਿੰਘ) – ਕਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਸਥਿਤ ਡੇਵਡ ਲੈਮ ਪਾਰਕ ਵਿੱਚ ਨੂੰ ਇਰਾਨੀ ਸਰਕਾਰ ਦੇ ਵਿਰੋਧ ਵਿੱਚ ਵੱਡਾ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਭਾਗ ਲੈ ਕੇ ਇਰਾਨ ਵਿੱਚ ਸੱਤਾ ਬਦਲਾਅ ਦੀ ਮੰਗ ਕੀਤੀ।
ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਇਕੱਠ ਵਿੱਚ ਲਗਭਗ ਹਜ਼ਾਰਾ ਲੋਕ ਸ਼ਾਮਲ ਹੋਏ। ਇਹ ਪ੍ਰਦਰਸ਼ਨ ਦੁਨੀਆ ਭਰ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੀ ਲੜੀ ਦਾ ਹਿੱਸਾ ਸੀ, ਜਿਸਦਾ ਮਕਸਦ ਇਰਾਨ ਦੀ ਮੌਜੂਦਾ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਉਠਾਉਣਾ ਹੈ।

ਪ੍ਰਦਰਸ਼ਨਕਾਰੀਆਂ ਨੇ ਇਰਾਨ ਦੇ ਝੰਡੇ, ਤਖ਼ਤੀਆਂ ਅਤੇ ਬੈਨਰ ਲਹਿਰਾਉਂਦੇ ਹੋਏ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਦਰਜ ਕਰਵਾਇਆ। ਇਸ ਮੌਕੇ ਮਨੁੱਖੀ ਅਧਿਕਾਰਾਂ, ਲੋਕਤੰਤਰ ਅਤੇ ਬੋਲਣ ਦੀ ਆਜ਼ਾਦੀ ਦੇ ਹੱਕ ਵਿੱਚ ਨਾਅਰੇ ਵੀ ਲਗਾਏ ਗਏ।
ਰੈਲੀ ਦੇ ਆਯੋਜਕਾਂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਇਰਾਨ ਦੇ ਆਮ ਨਾਗਰਿਕਾਂ ਦੀ ਆਵਾਜ਼ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਸੰਘਰਸ਼ ਤਦ ਤੱਕ ਜਾਰੀ ਰਹੇਗਾ, ਜਦ ਤੱਕ ਲੋਕਾਂ ਨੂੰ ਇਨਸਾਫ਼ ਅਤੇ ਹੱਕ ਨਹੀਂ ਮਿਲਦੇ।
ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ ਅਤੇ ਸਾਰੇ ਸਮਾਗਮ ਦੌਰਾਨ ਮਾਹੌਲ ਸ਼ਾਂਤਮਈ ਬਣਿਆ ਰਿਹਾ। ਕਿਸੇ ਵੀ ਤਰ੍ਹਾਂ ਦੀ ਅਣਚਾਹੀ ਘਟਨਾ ਦੀ ਕੋਈ ਸੂਚਨਾ ਨਹੀਂ ਮਿਲੀ।

Leave a Reply

Your email address will not be published. Required fields are marked *