Apr 23, 2026

ਸਰੀ (ਮਹੇਸ਼ਇੰਦਰ ਸਿੰਘ ਮਾਂਗਟ) —ਸਰੀ-ਨੋਰਥ ਤੋਂ ਐਮ ਐਲ ਏ ਮਨਦੀਪ ਸਿੰਘ ਧਾਲੀਵਾਲ ਨੇ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਸਮੂਹ ਸਿੱਖ ਭਾਈਚਾਰੇ ਨੂੰ ਸਿੱਖ ਹੈਰੀਟੇਜ ਮਹੀਨੇ ਅਤੇ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਸਮਾਂ ਸਾਨੂੰ ਉਹਨਾਂ ਸਿਧਾਂਤਾਂ ਬਾਰੇ ਸੋਚਣ ਦਾ ਹੈ ਜੋ ਸਾਡੇ ਭਾਈਚਾਰੇ ਨੂੰ ਆਦਰ ਤੇ ਸਤਿਕਾਰ ਨਾਲ ਇਕੱਠੇ ਜੋੜਦੇ ਹਨ|  ਉਨ੍ਹਾਂ ਨੇ ਦੱਸਿਆ ਕਿ ਵਿਸਾਖੀ 1699 ਵਿੱਚ ਖਾਲਸੇ ਦੀ ਸਿਰਜਣਾ ਦੀ ਯਾਦ ਵਿੱਚ ਮਨਾਈ ਜਾਂਦੀ ਹੈ, ਜੋ ਸਾਨੂੰ ਨਿਆਂ ਲਈ ਖੜ੍ਹੇ ਹੋਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ। ਬ੍ਰਿਟਿਸ਼ ਕੋਲੰਬੀਆ ਵਿੱਚ ਇਹ ਮੁੱਲ ਸਿਰਫ਼ ਕਹਿਣ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਦੇ ਰੋਜ਼ਾਨਾ ਜੀਵਨ ਵਿੱਚ ਵੀ ਨਜ਼ਰ ਆਉਂਦੇ ਹਨ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਵੈਨਕੂਵਰ ਨਗਰ ਕੀਰਤਨ 11 ਅਪ੍ਰੈਲ 2026 ਨੂੰ ਅਤੇ ਸਰੀ ਨਗਰ ਕੀਰਤਨ 18 ਅਪ੍ਰੈਲ 2026 ਨੂੰ ਆਯੋਜਿਤ ਹੋਣਗੇ, ਜਿੱਥੇ ਹਜ਼ਾਰਾਂ ਸੰਗਤਾਂ ਇਕੱਠੀਆਂ ਹੋ ਕੇ ਇਸ ਪਵਿੱਤਰ ਤਿਉਹਾਰ ਨੂੰ ਮਨਾਉਣਗੀਆਂ। ਉਨ੍ਹਾਂ ਸਭ ਨੂੰ ਇਹਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਹ ਅਜਿਹੇ ਭਾਈਚਾਰੇ ਦਾ ਹਿੱਸਾ ਹਨ ਜੋ ਹਰ ਵੇਲੇ ਆਪਣੀ ਸੇਵਾ ਅਤੇ ਏਕਤਾ ਨਾਲ ਮਿਸਾਲ ਕਾਇਮ ਕਰਦਾ ਹੈ।
ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ।

Leave a Reply

Your email address will not be published. Required fields are marked *