ਵਿੰਨੀਪੈਗ ( ਰੰਧਾਵਾ)-ਸ਼ੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਜੋ ਕਿ ਪਿਛਲੇ ਕੁਝ ਦਿਨਾਂ ਤੋਂ ਕੇਨੈਡਾ ਦੇ ਦੌਰੇ ਤੇ ਆਏ ਹੋਏ ਹਨ, ਵਲੋਂ ਬੀਤੇ ਦਿਨੀਂ ਵਿੰਨੀਪੈਗ ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਇਕ ਪ੍ਰਭਾਵਸ਼ਾਲੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਵਿੰਨੀਪੈਗ ਦੇ ਪੰਜਾਬੀ ਭਾਈਚਾਰੇ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਵੱਲੋਂ ਹਮੇਸ਼ਾ ਹੀ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਹਿਯੋਗ ਕੀਤਾ ਜਾਂਦਾ ਰਿਹਾ ਹੈ । ਉਨ੍ਹਾਂ ਪੰਜਾਬੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਤਰੱਕੀ ਲਈ ਸੂਬੇ ਦੀ ਖੇਤਰੀ ਪਾਰਟੀ ਅਤੇ ਪੰਜਾਬੀਆਂ ਲਈ ਦਰਦ ਮਹਿਸੂਸ ਕਰਨ ਵਾਲੀ ਸ਼ੋ੍ਰਮਣੀ ਅਕਾਲੀ ਦਲ ਦਾ ਸਮਰਥਨ ਕਰਨ ਤਾਂ ਜੋ ਪੰਜਾਬ ਵਿੱਚ ਦੁਬਾਰਾ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾ ਸਕੇ ਅਤੇ ਸੂਬੇ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਉਪਰਾਲਾ ਕੀਤਾ ਜਾਵੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿੰਨੀਪੈਗ ਤੋ ਕਨਵੀਨਰ ਲਖਬੀਰ ਸਿੰਘ ਸੰਘਾ ਨੇ ਸ ਢਿਲੋਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਨਗੇ ।ਇਸ ਮੌਕੇ ਵਿੰਨੀਪੈਗ ਦੇ ਸਮੂਹ ਅਹੁਦੇਦਾਰਾਂ ਵਲੋਂ ਸ ਢਿਲੋਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।ਇਸ ਮੀਟਿੰਗ ਵਿੱਚ ਕੌਰ ਸਿਧੂ, ਸੁਖਚੈਨ ਸਿੰਘ ਤੂਰ, ਕਮਲਜੀਤ ਸਿੰਘ, ਜੱਗੀ ਗਰੇਵਾਲ ਅਤੇ ਹੋਰ ਹਾਜ਼ਰ ਸਨ ।
ਕੈਪਸ਼ਨ . ਵਿੰਨੀਪੈਗ ਵਿਖੇ ਸ੍ਰੋਮਣੀ ਅਕਾਲੀ ਦੇ ਆਗੂ ਰਣਜੀਤ ਸਿੰਘ ਢਿਲੋਂ ਨੂੰ ਸਨਮਾਨਿਤ ਕਰਦੇ ਹੋਏ ਲਖਬੀਰ ਸਿੰਘ ਸੰਘਾ ਅਤੇ ਹੋਰ ਸ਼ਖਸੀਅਤਾਂ ।
