ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਧਾਰਮਿਕ ਸਮਾਗਮ ਕਰਵਾਏ-
ਐਬਸਫੋਰਡ ( ਦੇ ਪ੍ਰ ਬਿ)- ਐਬਸਫੋਰਡ ਸਾਊਥ ਲੈਂਗਲੀ ਤੋਂ ਨੌਜਵਾਨ ਕੰਸਰਵੇਟਿਵ ਐਮ ਪੀ ਸੁਖਮਨ ਗਿੱਲ ਅਗਲੇ ਦਿਨਾਂ ਵਿਚ ਆਪਣੇ ਜੀਵਨ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਰਿਚਮੰਡ ਦੇ ਢਿੱਲੋਂ ਪਰਿਵਾਰ ਦੀ ਬੇਟੀ ਨਾਲ ਵਿਆਹ ਬੰਧਨ ਤੋਂ ਪਹਿਲਾਂ ਗਿੱਲ ਪਰਿਵਾਰ ਵਲੋਂ ਬੀਤੇ ਸ਼ਨੀਵਾਰ ਨੂੰ ਖਾਲਸਾ ਦੀਵਾਨ ਸੁਸਾਇਟੀ ਐਬਸਫੋਰਡ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੁਆਏ ਗਏ ਤੇ ਗੁਰੂ ਦਾ ਅਸ਼ੀਰਵਾਦ ਲਿਆ ਗਿਆ। ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਆਈ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਵੱਖ ਵੱਖ ਸ਼ਖਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਈਚਾਰੇ ਅਤੇ ਨੇੜਲੇ ਸਕੇ ਸਬੰਧੀਆਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ ਤੇ ਗਿੱਲ ਪਰਿਵਾਰ ਨਾਲ ਵਧਾਈਆਂ ਸਾਂਝੀਆਂ ਕੀਤੀਆਂ। ਸੁਖਮਨ ਗਿੱਲ ਅਤੇ ਉਹਨਾਂ ਦੇ ਪਿਤਾ ਸ ਅਵਤਾਰ ਸਿੰਘ ਰਾਜਾ ਗਿੱਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।




