May 7, 2026

ਚੰਡੀਗੜ-  ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੇ ਦਿਨੀ ਹੋਏ ਬੰਬ ਧਮਾਕਿਆਂ ਲਈ ਭਾਜਪਾ ਨੂੰ ਜਿੰਮੇਵਾਰ ਠਹਿਰਾਏ ਜਾਣ ਦੇ ਬਿਆਨ ਉਪਰੰਤ ਭਾਜਪਾ ਨੇ ਮੁੱਖ ਮੰਤਰੀ ਨੂੰ ਕਨੂੰਨੀ ਨੋਟਿਸ ਭੇਜਿਆ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਾਣਹਾਨੀ ਦਾ ਨੋਟਿਸ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਿਨਾਂ ਕਿਸੇ ਸਬੂਤ ਦੇ ਭਾਜਪਾ ’ਤੇ ਧਮਾਕਿਆਂ ਦੇ ਇਲਜ਼ਾਮ ਲਗਾਏ ਹਨ।

ਗੌਰਤਲਬ ਹੈ ਕਿ ਮੁੱਖ ਮੰਤਰੀ ਮਾਨ ਨੇ ਜਲੰਧਰ ਅਤੇ ਅੰਮ੍ਰਿਤਸਰ ’ਚ ਹੋਏ ਧਮਾਕਿਆਂ ਦੇ ਹਵਾਲੇ ਨਾਲ ਲੰਘੇ ਕੱਲ੍ਹ ਕਿਹਾ ਸੀ ਕਿ ਭਾਜਪਾ ਵੱਲੋਂ ਅਜਿਹੇ ਹੱਥਕੰਡਿਆਂ ਦੀ ਵਰਤੋਂ ਕਰ ਕੇ ਪੰਜਾਬ ’ਚ ਚੋਣਾਂ ਦੀ ਤਿਆਰੀ ਵਿੱਢ ਜਾ ਰਹੀ ਹੈ। ਮੁੱਖ ਮੰਤਰੀ ਨੇ ਇਨ੍ਹਾਂ ਧਮਾਕਿਆਂ ਲਈ ਭਾਜਪਾ ਨੂੰ ਜ਼ਿੰਮੇਵਾਰ ਦੱਸਿਆ ਸੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਖ਼ਿਲਾਫ਼ ਅਪਰਾਧਿਕ ਮਾਣਹਾਨੀ, ਝੂਠੀ ਜਾਣਕਾਰੀ ਫੈਲਾਉਣ ਅਤੇ ਜਨਤਕ ਅਸ਼ਾਂਤੀ ਭੜਕਾਉਣ ਦੀ ਕੋਸ਼ਿਸ਼ ਦੇ ਮਾਮਲੇ ’ਚ ਨੋਟਿਸ ਦਿੱਤਾ ਹੈ। ਚੁੱਘ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ 7 ਦਿਨਾਂ ਦੇ ਅੰਦਰ ਆਪਣਾ ਬਿਆਨ ਵਾਪਸ ਲੈ ਕੇ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਅਪਰਾਧਿਕ ਅਤੇ ਸਿਵਲ, ਦੋਵੇਂ ਤਰ੍ਹਾਂ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

Leave a Reply

Your email address will not be published. Required fields are marked *