ਪੰਜਾਬ ਵਿੱਚ ਵੀ ਭਾਜਪਾ ਹੋਈ ਮਜ਼ਬੂਤ-ਜੋਸ਼ੀ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,7 ਮਈ-ਪੱਛਮ ਬੰਗਾਲ,ਅਸਾਮ ਅਤੇ ਪੁਡੂਚੇਰੀ ਦੇ ਨਤੀਜਿਆਂ ਵਿੱਚ ਭਾਜਪਾ ਵਲੋਂ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਇੰਨਾ ਸਟੇਟਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਇਹ ਸਭ ਕੁਝ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਹਿੱਤ ਵਿੱਚ ਲਏ ਗਏ ਇਤਿਹਾਸਕ ਫੈਸਲਿਆਂ ਦਾ ਨਤੀਜਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਯੂਥ ਵਿੰਗ ਦੇ ਸਕੱਤਰ ਸੀਨੀਅਰ ਆਗੂ ਤਰੁਣ ਜੋਸ਼ੀ ਨੇ ਭਾਜਪਾ ਦੀ ਵੱਖ-ਵੱਖ ਰਾਜਾਂ ‘ਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ‘ਤੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਪ੍ਰਗਟ ਕੀਤੇ।ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਦੇਸ਼ ਦੇ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦੇਣ ਦੇ ਨਾਲ ਨਾਲ ਦੇਸ਼ ਦੇ ਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ,ਜਿਸ ਕਾਰਨ ਦੇਸ਼ ਦੇ ਲੋਕ ਬਹੁਤ ਖੁਸ਼ ਹਨ ਅਤੇ ਜਿਥੇ ਵੀ ਚੋਣਾਂ ਹੋਈਆਂ ਹਨ, ਉਥੇ ਲੋਕਾਂ ਨੇ ਭਾਜਪਾ ਨੂੰ ਆਪਣਾ ਭਾਰੀ ਸਮਰਥਨ ਦਿੰਦੇ ਹੋਏ ਭਾਜਪਾ ਦੀ ਜਿੱਤ ਦੇ ਝੰਡੇ ਗੱਡੇ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਦੀ ਸਰਕਾਰ ਬਣੇਗੀ ਕਿਉਂਕਿ ਭਾਜਪਾ ਦੀਆਂ ਨੀਤੀਆਂ ਤੋਂ ਲੋਕ ਬਹੁਤ ਖੁਸ਼ ਹਨ।ਉਨ੍ਹਾਂ ਭਾਜਪਾ ਦੀ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੂਹ ਲੀਡਰਸ਼ਿਪ ਤੋਂ ਇਲਾਵਾ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ।
