May 18, 2026

ਐਬਸਫੋਰਡ – ਬੀਤੇ ਦਿਨ ਵੈਲੀ ਯੁਨਾਈਟਡ ਕਲਚਰਲ ਕਲੱਬ ਐਬਸਫੋਰਡ ਦੀ ਇਕ ਮੀਟਿੰਗ ਹੋਈ। ਇਸ ਸਬੰਧੀ ਕਲੱਬ ਮੈਂਬਰ ਮਨਜਿੰਦਰ ਸਿੰਘ ਪੰਨੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਸਲਾਨਾ ਮੇਲਾ ਪੰਜਾਬੀਆਂ ਦੀ 16 ਅਗਸਤ ਦਿਨ ਐਤਵਾਰ ਨੂੰ ਕਰਵਾਏ ਜਾਣ ਦਾ ਫੈਸਲਾ ਲਿਆ ਗਿਆ ਹੈ। ਇਹ ਮੇਲਾ ਹਰ ਸਾਲ ਦੀ ਤਰਾਂ ਰੋਟਰੀ ਸਟੇਡੀਅਮ ਐਬਸਫੋਰਡ ਵਿਖੇ ਕਰਵਾਇਆ ਜਾਵੇਗਾ ਜਿਸ ਵਿਚ ਪੰਜਾਬ ਦੇ ਨਾਮੀ ਕਲਾਕਾਰਾਂ ਤੋਂ ਇਲਾਵਾ ਸਥਾਨਕ ਕਲਾਕਾਰਾਂ ਵਲੋਂ ਆਪਣੇ ਫੰਨ ਦਾ ਮੁਜ਼ਾਹਰਾ ਕਰਦਿਆਂ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ ਜਾਵੇਗਾ। ਮੇਲੇ ਸਬੰਧੀ ਹੋਰ ਜਾਣਕਾਰੀ ਅਗਲੇ ਦਿਨਾਂ ਵਿਚ ਸਾਂਝੀ ਕੀਤੀ ਜਾਵੇਗੀ। ਇਸ ਮੌਕੇ ਕਲੱਬ ਦੇ ਅਹੁਦੇਦਾਰ ਜਤਿੰਦਰ ਸਿੰਘ ਹੈਪੀ ਗਿੱਲ, ਹਰਜੋਤ ਸਿੰਘ ਸੰਧੂ, ਰਣਜੀਤ ਸਿੰਘ ਸੰਧੂ, ਸੁਰਿੰਦਰਪਾਲ ਗਰੇਵਾਲ, ਬਲਰਾਜ ਗਰਚਾ, ਮੋਹਣ ਹੀਰ ਤੇ ਹੋਰ ਕਈ ਹਾਜ਼ਰ ਸਨ।

Leave a Reply

Your email address will not be published. Required fields are marked *