Aug 3, 2026

ਚੰਡੀਗੜ- ਪੰਜਾਬ ਭਾਜਪਾ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਕਰਦਿਆਂ ਪਾਰਟੀ ਹਾਈਕਮਾਂਡ ਨੇ ਬਰਨਾਲਾ ਦੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਨਵਾਂ ਸੂਬਾ ਪ੍ਰਧਾਨ ਨਿਯੁਕਤ ਕੀਤਾ ਹੈ। ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਦੀ ਸਹਿਮਤੀ ਨਾਲ ਕੀਤੀ ਗਈ ਹੈ ਅਤੇ ਇਹ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ ਕੇਵਲ ਸਿੰਘ ਢਿੱਲੋਂ, ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਹਨ, ਪਿਛਲੇ ਲੰਬੇ ਸਮੇਂ ਤੋਂ ਪਾਰਟੀ ਵਿੱਚ ਸਰਗਰਮ ਸਨ। ਭਾਜਪਾ ਹਾਈਕਮਾਂਡ ਵੱਲੋਂ ਪੰਜਾਬ ਵਿੱਚ ਇੱਕ ਸਿੱਖ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ ਤਹਿਤ ਇਹ ਫੈਸਲਾ ਲਿਆ ਗਿਆ ਹੈ।