ਐਡਮਿੰਟਨ ( ਗੁਰਪ੍ਰੀਤ ਸਿੰਘ) ਬੀਤੇ ਦਿਨੀਂ ਪੰਜਾਬ ਤੋਂ ਐਡਮਿੰਟਨ ਪੁੱਜੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਗੁਰਸ਼ਰਨ ਸਿੰਘ ਚੀਮਾ ਅਤੇ ਸਾਥੀਆਂ ਵਲੋਂ ਉਹਨਾਂ ਦੇ ਮਾਣ ਵਿਚ ਇਕ ਨਿੱਘੀ ਮਿਲਣੀ ਦਾ ਆਯੋਜਨ ਕੀਤਾ ਗਿਆ। ਹਾਜ਼ਰੀਨ ਵਿਚ ਸ਼ਾਮਿਲ ਅਕਾਲੀ ਸਮਰਥਕਾਂ ਅਤੇ ਭਾਈਚਾਰਕ ਸਾਂਝ ਵਾਲੇ ਨੇੜਲੇ ਸਾਥੀਆਂ ਨੇ ਡਾ ਚੀਮਾ ਨਾਲ ਪੰਜਾਬ ਦੇ ਸਿਆਸੀ ਹਾਲਾਤ ਅਤੇ ਪੰਜਾਬੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਚਰਚਾ ਕੀਤੀ ਤੇ ਉਹਨਾਂ ਦੇ ਵਿਚਾਰ ਜਾਣੇ। ਇਸ ਮੌਕੇ ਡਾ ਦਲਜੀਤ ਸਿੰਘ ਚੀਮਾ ਨੇ ਐਡਮਿੰਟਨ ਨਿਵਾਸੀਆਂ ਵਲੋਂ ਵਿਖਾਏ ਗਏ ਪਿਆਰ ਅਤੇ ਸਤਿਕਾਰ ਲਈ ਵਿਸ਼ੇਸ਼ ਧੰਨਵਾਦ ਕੀਤਾ।

