ਨਰੇਸ਼ ਸਰਮਾ ਪ੍ਰਧਾਨ, ਨਵਨੀਤ ਕੌਰ ਜਨਰਲ ਸਕੱਤਰ ਤੇ ਵਰਿੰਦਰ ਸਿੰਘ ਰੰਧਾਵਾ ਖਜ਼ਾਨਚੀ ਚੁਣੇ ਗਏ-
ਵਿੰਨੀਪੈਗ ( ਦੇ ਪ੍ਰ ਬਿ )-ਕੈਨੇਡਾ ਦੇ ਸੂਬੇ ਮੈਨੀਟੋਬਾ ਦੇ ਪੰਜਾਬੀ ਮੀਡੀਆ ਨਾਲ ਸਬੰਧਿਤ ਸਮੂਹ ਪੱਤਰਕਾਰਾਂ ਦੀ ਅੱਜ ਇਕ ਵਿਸ਼ੇਸ਼ ਮੀਟਿੰਗ ਵਿੰਨੀਪੈਗ ਵਿਖੇ ਸੀਨੀਅਰ ਪੱਤਰਕਾਰ ਅਤੇ ਚਿੰਤਕ ਸ ਐਮ ਪੀ ਸਿੰਘ ਦੀ ਅਗਵਾਈ ਹੇਠ ਹੋਈ । ਜਿਸ ਵਿੱਚ ਪੱਤਰਕਾਰਾਂ ਵੱਲੋਂ ਕੈਨੇਡਾ ਵਿਚ ਪੰਜਾਬੀ ਪੱਤਰਕਾਰੀ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ ਤੇ ਵਿਚਾਰ ਚਰਚਾ ਕੀਤੀ ਗਈ । ਇਸ ਮੌਕੇ ਸਲਾਹ ਮਸ਼ਵਰੇ ਉਪਰੰਤ ਪੰਜਾਬੀ ਮੀਡੀਆ ਐਸੋਸੀਏਸ਼ਨ ਆਫ ਮੈਨੀਟੋਬਾ ਦਾ ਗਠਨ ਕੀਤਾ ਗਿਆ । ਜਿਸ ਵਿੱਚ ਪ੍ਰਮੁੱਖ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ । ਸੀਨੀਅਰ ਪੱਤਰਕਾਰ ਨਰੇਸ਼ ਸ਼ਰਮਾ ਨੂੰ ਪ੍ਰਧਾਨ , ਨਵਨੀਤ ਕੌਰ ਨੂੰ ਜਨਰਲ ਸਕੱਤਰ ਅਤੇ ਵਰਿੰਦਰ ਸਿੰਘ ਰੰਧਾਵਾ ਨੂੰ ਖਜ਼ਾਨਚੀ ਚੁਣਿਆ ਗਿਆ । ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ । ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਸਰਮਾ ਨੇ ਸਮੂਹ ਪੱਤਰਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪੰਜਾਬੀ ਭਾਈਚਾਰੇ ਦੇ ਹਰ ਵਰਗ ਦਾ ਸਾਥ ਦੇਣ ਲਈ ਵਚਨਬੱਧ ਰਹਿਣਗੇ ।ਇਸ ਮੌਕੇ ਸਮੂਹ ਪੱਤਰਕਾਰਾਂ ਵੱਲੋਂ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਸਲਾਨਾ ਫੰਡ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੁਰਿੰਦਰ ਮਾਵੀ,ਵਰਿੰਦਰ ਰੱਖੜਾ,ਕਮਲ ਧੀਰ,ਰਮਨ ਅਰੋੜਾ,ਸੁਰੇਸ਼ ਸਰਮਾ,ਰਾਜੀਵ ਨਵ ਸਵੇਰ,ਗੁਰਿੰਦਰ ਸੰਧੂ ਤੇ ਹੋਰ ਹਾਜ਼ਰ ਸਨ।



