ਚੰਡੀਗੜ- ਪੰਜਾਬ ਸਰਕਾਰ ਵਲੋਂ ਸ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਕੋਨਵੇਅਰ ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬੀਤੇ ਦਿਨ ਉਹਨਾਂ ਅਹੁਦੇ ਦਾ ਕਾਰਜਭਾਰ ਸੰਭਾਲਿਆ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਤਿਕਾਰਯੋਗ ਮਾਤਾ ਬੀਬੀ ਹਰਪਾਲ ਕੌਰ , ਕੈਬਿਨੇਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ, ਸ ਤਰੁਨਪ੍ਰੀਤ ਸਿੰਘ ਸੌਂਦ, ਸ਼੍ਰੀ ਬਰਿੰਦਰ ਕੁਮਾਰ ਗੋਇਲ, ਐਮ. ਪੀ ਮਾਲਵਿੰਦਰ ਸਿੰਘ ਕੰਗ, ਐਮ.ਐਲ.ਏ. ਸਰਵਣ ਸਿੰਘ ਧੁੰਨ,ਚੇਅਰਮੈਨ ਸ਼ੀ ਬਾਲ ਮੁਕੰਦ ਸ਼ਰਮਾ, ਸਾਬਕਾ ਐਮ.ਐਲ.ਏ. ਗੁਰਪ੍ਰੀਤ ਸਿੰਘ ਜੀ. ਪੀ., ਵਾਇਸ ਚੇਅਰਮੈਨ ਕੋਨਵੇਅਰ ਸ ਇੰਦਰਜੀਤ ਸਿੰਘ ਸੰਧੂ, ਸਾਬਕਾ ਚੇਅਰਮੈਨ ਜਗਦੀਪ ਸਿੰਘ ਸੰਧੂ ਅਤੇ ਹੋਰ ਸ਼ਖਸੀਅਤਾਂ ਅਤੇ ਮਹਿਕਮੇ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਰਣਧੀਰ ਸਿੰਘ ਖੁੱਡੀਆਂ ਨੇ ਉਕਤ ਸ਼ਖਸ਼ੀਅਤਾਂ ਦੇ ਨਾਲ ਹਲਕਾ ਲੰਬੀ ਦੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।




