Oct 4, 2026

ਚੰਡੀਗੜ੍ਹ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਪੰਜਾਬ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਮੁੱਦਿਆਂ, ਖ਼ਾਸ ਕਰਕੇ ਐੱਸ.ਵਾਈ.ਐੱਲ., ਚੰਡੀਗੜ੍ਹ ਦੇ ਤਬਾਦਲੇ ਅਤੇ ਹਰਿਆਣਾ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿਚ ਸ਼ਾਮਲ ਕਰਨ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਸੈਣੀ ਪੰਜਾਬ ਵਿਚ ਭਾਜਪਾ ਲਈ ਦੌਰੇ ਅਤੇ ਚੋਣ ਪ੍ਰਚਾਰ ਕਰ ਰਹੇ ਹਨ, ਉਹ ਦੋਹਰੀ ਸਿਆਸਤ ਕਰਨ ਵਰਗਾ ਹੈ। ਉਨ੍ਹਾਂ ਨੇ ਕਿਹਾ ਕਿ ਸੈਣੀ ਇੱਕੋ ਸਮੇਂ ਹਰਿਆਣਾ ਅਤੇ ਪੰਜਾਬ ਦੇ ਟਕਰਾਉਂਦੇ ਹਿੱਤਾਂ ਪ੍ਰਤੀ ਵਫ਼ਾਦਾਰ ਨਹੀਂ ਰਹਿ ਸਕਦੇ। ਵੜਿੰਗ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿਚਕਾਰ ਕੁਝ ਗੰਭੀਰ ਤੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਹਨ।

error: Content is protected !!