Jun 29, 2026

ਵੈਨਕੂਵਰ, 28 ਜੂਨ (ਮਲਕੀਤ ਸਿੰਘ) – ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿੱਚ ਮਸ਼ਹੂਰ ਵਿਕਟੋਰੀਆ ਸਕਾ ਐਂਡ ਰੇਗੇ ਸੰਗੀਤ ਮੇਲਾ ਇੱਕ ਵਾਰ ਫਿਰ ਸ਼ਾਨਦਾਰ ਅੰਦਾਜ਼ ਵਿੱਚ ਸ਼ੁਰੂ ਹੋ ਗਿਆ ਹੈ। ਮੇਲੇ ਵਿੱਚ ਹਜ਼ਾਰਾਂ ਸੰਗੀਤ ਪ੍ਰੇਮੀਆਂ ਨੇ ਸ਼ਮੂਲੀਅਤ ਕਰਕੇ ਸਕਾ ਅਤੇ ਰੇਗੇ ਸੰਗੀਤ ਦੀਆਂ ਧੁਨਾਂ ਦਾ ਭਰਪੂਰ ਆਨੰਦ ਮਾਣਿਆ।
ਇਸ ਸਾਲ ਦੇ ਮੇਲੇ ਦੌਰਾਨ ਕੈਨੇਡਾ ਅਤੇ ਵਿਦੇਸ਼ਾਂ ਤੋਂ ਆਏ ਕਈ ਪ੍ਰਸਿੱਧ ਗਾਇਕਾਂ ਅਤੇ ਸੰਗੀਤ ਮੰਡਲੀਆਂ ਨੇ ਆਪਣੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਖੁੱਲ੍ਹੇ ਆਸਮਾਨ ਹੇਠ ਹੋਏ ਇਸ ਸਮਾਗਮ ਵਿੱਚ ਹਰ ਉਮਰ ਦੇ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ।
ਪ੍ਰਬੰਧਕਾਂ ਅਨੁਸਾਰ ਇਹ ਮੇਲਾ ਸਿਰਫ਼ ਸੰਗੀਤ ਤੱਕ ਸੀਮਤ ਨਹੀਂ, ਸਗੋਂ ਵੱਖ-ਵੱਖ ਸਭਿਆਚਾਰਾਂ ਨੂੰ ਇੱਕ ਮੰਚ ‘ਤੇ ਜੋੜਨ ਦਾ ਵੀ ਮਹੱਤਵਪੂਰਨ ਸਾਧਨ ਹੈ। ਸਮਾਗਮ ਸਥਾਨ ‘ਤੇ ਸਥਾਨਕ ਭੋਜਨ, ਕਲਾ ਪ੍ਰਦਰਸ਼ਨੀਆਂ ਅਤੇ ਪਰਿਵਾਰਾਂ ਲਈ ਮਨੋਰੰਜਨ ਦੇ ਵਿਸ਼ੇਸ਼ ਪ੍ਰਬੰਧ ਵੀ ਕੀਤੇ ਗਏ ਹਨ।

ਸਥਾਨਕ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਮੇਲੇ ਕਾਰਨ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਕਾਰੋਬਾਰਾਂ ਵਿੱਚ ਵੀ ਚੰਗੀ ਰੌਣਕ ਵੇਖਣ ਨੂੰ ਮਿਲ ਰਹੀ ਹੈ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਲਾਭ ਹੋ ਰਿਹਾ ਹੈ।
ਵਿਕਟੋਰੀਆ ਦਾ ਇਹ ਸਾਲਾਨਾ ਸੰਗੀਤ ਮੇਲਾ ਬ੍ਰਿਟਿਸ਼ ਕੋਲੰਬੀਆ ਦੇ ਪ੍ਰਮੁੱਖ ਸੱਭਿਆਚਾਰਕ ਸਮਾਗਮਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ ਅਤੇ ਹਰ ਸਾਲ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗੀਤ ਪ੍ਰੇਮੀਆਂ ਨੂੰ ਆਪਣੇ ਵੱਲ ਖਿੱਚਦਾ ਹੈ।
ਕੈਪਸ਼ਨ ਵਿਕਟੋਰੀਆ ਦੇ ਸੰਗੀਤਕ ਮੇਲੇ ਚ ਸ਼ਾਮਿਲ ਲੋਕਾਂ ਦੀ ਇੱਕ ਤਸਵੀਰ

Leave a Reply

Your email address will not be published. Required fields are marked *