Jul 16, 2026

ਪ੍ਰੀਮੀਅਰ ਅਤੇ ਕੰਪੀਟੀਟਿਵ ਟੀਮਾਂ ਦਾ ਹੋਵੇਗਾ ਰੋਮਾਂਚਕ ਮੁਕਾਬਲਾ-

ਸਰੀ, (ਮਹੇਸ਼ਇੰਦਰ ਸਿੰਘ ਮਾਂਗਟ).: ਦਸਮੇਸ਼ ਫੀਲਡ ਹਾਕੀ ਕਲੱਬ ਵੱਲੋਂ ਅੱਠਵਾਂ ਦਸ਼ਮੇਸ਼ ਫੀਲਡ ਹਾਕੀ ਟੂਰਨਾਮੈਂਟ 17 ਤੋਂ 19 ਜੁਲਾਈ, 2026 ਤੱਕ ਸਰੀ ਦੇ ਤਮਾਨਾਵਿਸ ਪਾਰਕ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਵਿੱਚ ਪ੍ਰੀਮੀਅਰ ਅਤੇ ਕੰਪੀਟੀਟਿਵ ਵਰਗ ਦੀਆਂ ਟੀਮਾਂ ਨੂੰ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਹੈ।
ਟੂਰਨਾਮੈਂਟ ਦੌਰਾਨ ਖੇਡ ਭਾਵਨਾ, ਟੀਮ ਵਰਕ ਅਤੇ ਉੱਚ ਪੱਧਰੀ ਮੁਕਾਬਲੇ ਦੇਖਣ ਨੂੰ ਮਿਲਣਗੇ। ਪ੍ਰਬੰਧਕਾਂ ਅਨੁਸਾਰ ਰਜਿਸਟਰ ਹੋਣ ਵਾਲੀਆਂ ਟੀਮਾਂ ਦੀ ਗਿਣਤੀ ਦੇ ਆਧਾਰ ‘ਤੇ ਜੇਤੂ ਟੀਮਾਂ ਨੂੰ ਆਕਰਸ਼ਕ ਨਕਦ ਇਨਾਮ ਦਿੱਤੇ ਜਾਣਗੇ।
ਦਸਮੇਸ਼ ਫੀਲਡ ਹਾਕੀ ਕਲੱਬ ਦਾ ਮੰਤਵ ਖਿਡਾਰੀਆਂ ਵਿੱਚ ਜਿੱਤ ਦਾ ਜਜ਼ਬਾ, ਸਖ਼ਤ ਮੁਕਾਬਲੇ ਦੀ ਭਾਵਨਾ, ਟੀਮ ਸਪਿਰਟ ਅਤੇ ਖੇਡ ਪ੍ਰਤੀ ਜਨੂੰਨ ਨੂੰ ਉਤਸ਼ਾਹਿਤ ਕਰਨਾ ਹੈ। ਕਲੱਬ ਨੇ ਸਾਰੀਆਂ ਯੋਗ ਟੀਮਾਂ ਨੂੰ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *