Jul 28, 2026

ਅਪ੍ਰੇਸ਼ਨ ਹਾਰਡ ਬਾਲ ਤਹਿਤ ਕੀਤੀ ਕਾਰਵਾਈ ਲਈ ਐਫ ਬੀ ਆਈ ਦਾ ਵਿਸ਼ੇਸ਼ ਧੰਨਵਾਦ ਕੀਤਾ-

ਸਰੀ ( ਦੇ ਪ੍ਰ ਬਿ )-ਸਰੀ ਸਿਟੀ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਮੇਅਰ ਬਰੈਂਡਾ ਲੌਕ ਨੇ ਅਮਰੀਕਾ ਦੇ ਕੌਂਸਲ ਜਨਰਲ ਸ਼ੌਨ ਕਰੌਲੀ ਅਤੇ ਐੱਫ.ਬੀ.ਆਈ. ਦੇ ਉੱਚ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਕੈਨੇਡਾ ਅਤੇ ਅਮਰੀਕਾ ਸੁਰੱਖਿਆ ਬਲਾਂ ਵੱਲੋਂ ਸਾਂਝੇ ਤੌਰ ’ਤੇ ਚਲਾਏ ਜਾ ਰਹੇ “ਓਪਰੇਸ਼ਨ ਹਾਰਡ ਬਾਲ” ਤਹਿਤ ਜਬਰੀ ਵਸੂਲੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚੱਲ ਰਹੀ ਕਾਰਵਾਈ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ।
ਇਸ ਸਾਂਝੀ ਜਾਂਚ ਦੇ ਨਤੀਜੇ ਵਜੋਂ ਹੁਣ ਤੱਕ 37 ਅਪਰਾਧੀਆਂ ਉੱਤੇ ਦੋਸ਼ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਕਈ ਮੈਂਬਰ ਵੀ ਸ਼ਾਮਲ ਹਨ।
ਮੇਅਰ ਬਰੈਂਡਾ ਲੌਕ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਜਬਰਨ ਵਸੂਲੀ ਵਰਗੀਆਂ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਕੈਨੇਡਾ ਅਤੇ ਅਮਰੀਕਾ ਦੀਆਂ ਸੁਰੱਖਿਆ ਏਜੰਸੀਆਂ ਵਿਚਕਾਰ ਮਜ਼ਬੂਤ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਐੱਫ.ਬੀ.ਆਈ. ਅਤੇ ਅਮਰੀਕੀ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਯੋਗਦਾਨ ਲੋਕਾਂ ਦੀ ਸੁਰੱਖਿਆ ਲਈ ਬੇਹੱਦ ਮਹੱਤਵਪੂਰਨ ਹੈ।
ਖ਼ਾਸ ਗੱਲ ਇਹ ਹੈ ਕਿ ਸਿਟੀ ਆਫ਼ ਸਰੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਮੇਅਰ ਨੇ ਐੱਫ.ਬੀ.ਆਈ. ਨਾਲ ਇਸ ਪੱਧਰ ’ਤੇ ਸਿੱਧੀ ਭਾਈਵਾਲੀ ਅਤੇ ਸਹਿਯੋਗ ਦੀ ਪਹਿਲ ਕਰਦਿਆਂ ਸਰਹੱਦ ਪਾਰ ਸੰਗਠਿਤ ਅਪਰਾਧ ਖ਼ਿਲਾਫ਼ ਸਾਂਝੀ ਰਣਨੀਤੀ ਨੂੰ ਅੱਗੇ ਵਧਾਇਆ ਹੈ। ਇਸ ਕਾਰਨ ਮੇਅਰ ਬਰੈਂਡਾ ਲੌਕ ਦਾ ਇਹ ਕਦਮ ਸਰੀ ਦੀ ਸੁਰੱਖਿਆ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਘਟਨਾ ਮੰਨਿਆ ਜਾ ਰਿਹਾ ਹੈ। ਸਰੀ ਮੇਅਰ ਦੀ  ਇਹ ਪਹਿਲ ਦਰਸਾਉਂਦੀ ਹੈ ਕਿ ਸਿਟੀ ਪ੍ਰਸਾਸ਼ਨ ਸੰਗਠਿਤ ਅਪਰਾਧ ਖ਼ਿਲਾਫ਼ ਸਿਰਫ਼ ਸਥਾਨਕ ਨਹੀਂ, ਸਗੋਂ ਅੰਤਰਰਾਸ਼ਟਰੀ ਪੱਧਰ ’ਤੇ ਵੀ ਸਹਿਯੋਗ ਨੂੰ ਤਰਜੀਹ ਦੇ ਰਹੀ ਹੈ, ਤਾਂ ਜੋ ਸ਼ਹਿਰ ਦੇ ਨਿਵਾਸੀਆਂ ਨੂੰ ਇੱਕ ਹੋਰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾ ਸਕੇ।

Facebook Post-

Last week, I met with U.S. Consul General Shawn Crowley and the Assistant Legal Attache to discuss Operation Hard Ball and the ongoing fight against extortion and organized crime.
Operation Hard Ball is a joint Canada-U.S. investigation that recently resulted in charges against 37 individuals, including members of the Lawrence Bishnoi gang.
I want to thank the FBI and U.S. law enforcement for their critical role in combatting organized crime and look forward to further collaboration and communication to keep our communities safe.

Leave a Reply

Your email address will not be published. Required fields are marked *