ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਬਣੇ-
ਚੰਡੀਗੜ੍ਹ – ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ। ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਨੇ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਘਰ ਘਰ ਤੱਕ ਲੈਕੇ ਜਾਣ, ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਬਲਰਾਜ ਸਿੰਘ ਭੱਠਲ (ਜਗਰਾਓ) ਨੇ ਪਾਰਟੀ ਹਾਈ ਕਮਾਂਡ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹੋਏ ਕਿਹਾ ਕਿ, ਜਿਸ ਵਿਸ਼ਵਾਸ ਨਾਲ ਪਾਰਟੀ ਨੇ ਓਹਨਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਓਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਇਸ ਦੇ ਨਾਲ ਹੀ ਬਲਰਾਜ ਸਿੰਘ ਭੱਠਲ (ਜਗਰਾਓ) ਨੇ ਜਿਥੇ ਪਾਰਟੀ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦਾ ਧੰਨਵਾਦ ਕੀਤਾ ਉੱਥੇ ਹੀ ਓਹਨਾ ਉਪਰ ਜਤਾਏ ਵਿਸ਼ਵਾਸ ਲਈ ਬਾਪੂ ਤਰਸੇਮ ਸਿੰਘ, ਸਰਦਾਰ ਮਨਪ੍ਰੀਤ ਸਿੰਘ ਇਯਾਲੀ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਸਮੇਤ ਭਾਈ ਮਨਦੀਪ ਸਿੰਘ ਸਿੱਧੂ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ।
