ਵੈਨਕੂਵਰ, 19 ਅਗਸਤ (ਮਲਕੀਤ ਸਿੰਘ)- ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੀ 88 ਸਟਰੀਟ ਤੇ ਸਥਿਤ ਬੇਅਰ ਕ੍ਰੀਕ ਪਾਰਕ ਵਿੱਚ ਇਕ ਔਰਤ ਨਾਲ ਕਥਿਤ ਜਿਨਸੀ ਛੇੜਛਾੜ ਦੇ ਮਾਮਲੇ ਵਿੱਚ ਪੁਲਸ ਵੱਲੋਂ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ ਜਿਸਦੀ ਪਛਾਣ ਜਗੇਂਦਰ ਖੁਰਾਨਾ ਵਜੋਂ ਹੋਈ ਹੈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਸਬੰਧੀ ਪੁਲਿਸ ਨੂੰ ਪਿਛਲੇ ਹਫਤੇ ਉਕਤ ਘਟਨਾ ਬਾਰੇ ਸੂਚਨਾ ਮਿਲੀ ਸੀ।
ਇਸ ਮਗਰੋਂ ਪੁਲਸ ਵੱਲੋਂ ਸ਼ੱਕੀ ਵਿਅਕਤੀ ਦੀਆਂ ਤਸਵੀਰਾਂ ਜਾਰੀ ਕਰਕੇ ਆਮ ਲੋਕਾਂ ਤੋਂ ਉਸ ਦੀ ਪਛਾਣ ਕਰਨ ਲਈ ਮਦਦ ਮੰਗੀ ਗਈ । ਜਿਸ ਮਗਰੋਂ ਪੁਲਿਸ ਨੂੰ ਮਿਲੀ ਜਾਣਕਾਰੀ ਦੇ ਆਧਾਰ ‘ਤੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਗਈ ਹੈ
