Aug 20, 2026

 ਸ਼੍ਰੋਮਣੀ ਕਮੇਟੀ ਤੇ ਗੁਰਦੁਆਰਾ ਪ੍ਰਬੰਧਕਾਂ ਤੋਂ ਤਸੱਲੀਬਖ਼ਸ਼ ਸਪੱਸ਼ਟੀਕਰਨ ਦੀ ਮੰਗ-

ਸਰੀ19 ਅਗਸਤ (ਹਰਦਮ ਮਾਨ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀਅੰਮ੍ਰਿਤਸਰ ਵੱਲੋਂ ਸਮੁੰਦਰੀ ਰਸਤੇ ਕੈਨੇਡਾ ਦੇ ਸਰੀ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਭੇਜਣ ਮਾਮਲੇ ਨੂੰ ਲੈ ਕੇ ਸਤਿਕਾਰ ਕਮੇਟੀ ਕੈਨੇਡਾ, ਸ਼ਰੋਮਣੀ ਅਕਾਲੀ ਦਲ (ਅੰਮ੍ਰਿਤਸ) ਅਤੇ ਬੀ.ਸੀ. ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਪਹਿਲੇ ਧਰਨੇ ਤੋਂ ਕਰੀਬ 20 ਦਿਨ ਬੀਤ ਜਾਣ ਦੇ ਬਾਵਜੂਦ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀਅੰਮ੍ਰਿਤਸਰ ਵੱਲੋਂ ਕੋਈ ਸਾਰਥਕ ਜਾਣਕਾਰੀ ਜਾਂ ਤਸੱਲੀਬਖ਼ਸ਼ ਸਪੱਸ਼ਟੀਕਰਨ ਨਾ ਮਿਲਣ ਦਾ ਦੋਸ਼ ਲਾਉਂਦਿਆਂ ਸੰਗਤਾਂ ਵੱਲੋਂ ਮੁੜ ਰੋਸ ਪ੍ਰਗਟ ਕੀਤਾ ਗਿਆ। ਇਸੇ ਤਹਿਤ ਬੀਤੇ ਐਤਵਾਰ ਸਰੀ ਦੇ ਕਿੰਗ ਜਾਰਜ ਬੁਲੇਵਾਰਡ ਅਤੇ 88 ਐਵੀਨਿਊ ਦੇ ਚੌਂਕ ਵਿੱਚ ਸ਼ਾਂਤਮਈ ਧਰਨਾ ਦਿੱਤਾ ਗਿਆ। ਧਰਨੇ ਵਿੱਚ ਖਾਸ ਤੌਰ ’ਤੇ ਬੀਬੀਆਂਬੱਚਿਆਂ ਅਤੇ ਬਜ਼ੁਰਗਾਂ ਨੇ ਸ਼ਮੂਲੀਅਤ ਕੀਤੀ।

ਸਤਿਕਾਰ ਕਮੇਟੀ ਦੇ ਬੁਲਾਰੇ ਕੁਲਦੀਪ ਸਿੰਘ ਨੇ ਦੱਸਿਆ ਕਿ ਧਰਨੇ ਵਿੱਚ ਕਰੀਬ 60 ਬੀਬੀਆਂ ਅਤੇ ਬਜ਼ੁਰਗਾਂ ਸਮੇਤ ਸੰਗਤਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸੰਗਤਾਂ ਦੀ ਮੁੱਖ ਚਿੰਤਾ 225 ਪਾਵਨ ਸਰੂਪਾਂ ਨੂੰ ਸਮੁੰਦਰੀ ਰਸਤੇ ਕੈਨੇਡਾ ਲਿਆਉਣ ਅਤੇ ਉਨ੍ਹਾਂ ਦੀ ਸੰਭਾਲ ਤੇ ਸਤਿਕਾਰ ਨਾਲ ਸਬੰਧਤ ਹੈ। ਕੁਲਦੀਪ ਸਿੰਘ ਅਨੁਸਾਰ ਪਾਵਨ ਸਰੂਪ ਲਗਭਗ ਦੋ ਤੋਂ ਤਿੰਨ ਮਹੀਨੇ ਸਮੁੰਦਰੀ ਰਸਤੇ ਕੰਟੇਨਰ ਵਿੱਚ ਰਹੇ ਅਤੇ ਬਾਅਦ ਵਿੱਚ ਬੰਦਰਗਾਹ ਤੋਂ ਗੁਰਦੁਆਰਾ ਸਾਹਿਬ ਤੱਕ ਲਿਆਂਦੇ ਗਏ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ 52 ਸੀਟਾਂ ਵਾਲੀ ਬੱਸ ਰਾਹੀਂ 225 ਪਾਵਨ ਸਰੂਪ ਗੁਰਦੁਆਰਾ ਸਾਹਿਬ ਲਿਆਂਦੇ ਗਏ ਤਾਂ ਉਨ੍ਹਾਂ ਨੂੰ ਕਿਸ ਤਰੀਕੇ ਅਤੇ ਕਿਹੜੇ ਪ੍ਰਬੰਧਾਂ ਅਧੀਨ ਰੱਖਿਆ ਗਿਆ।

ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਗੁਰਦੁਆਰਾ ਸਾਹਿਬ ਵਿਖੇ ਪਾਵਨ ਸਰੂਪਾਂ ਨੂੰ ਅਲਮਾਰੀ-ਨੁਮਾ ਰੈਕਾਂ ਵਿੱਚ ਰੱਖਿਆ ਗਿਆ ਹੈ ਅਤੇ ਇਸ ਸਬੰਧੀ ਸੰਗਤਾਂ ਨੂੰ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ। ਸਤਿਕਾਰ ਕਮੇਟੀ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਾਮਲੇ ਨਾਲ ਜੁੜੇ ਸਵਾਲਾਂ ਦੇ ਅਜੇ ਤੱਕ ਤਸੱਲੀਬਖ਼ਸ਼ ਜਵਾਬ ਨਾ ਮਿਲਣ ਕਾਰਨ ਸੰਗਤਾਂ ਵਿੱਚ ਰੋਸ ਵਧ ਰਿਹਾ ਹੈ। ਧਰਨਾਕਾਰੀਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਬਾਰੇ ਤੱਥਾਂ ਸਮੇਤ ਸਪੱਸ਼ਟ ਜਾਣਕਾਰੀ ਸੰਗਤਾਂ ਸਾਹਮਣੇ ਰੱਖੀ ਜਾਵੇਤਾਂ ਜੋ ਪਾਵਨ ਸਰੂਪਾਂ ਦੀ ਮਰਯਾਦਾਸਤਿਕਾਰ ਅਤੇ ਸਾਂਭ-ਸੰਭਾਲ ਸਬੰਧੀ ਉੱਠ ਰਹੇ ਸਵਾਲਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਇਹਨਾਂ ਸੰਸਥਾਵਾਂ ਨੇ ਜੇਕਰ ਸੰਗਤਾਂ ਦੀ ਤਸੱਲੀ ਨਾ ਕਰਵਾਈ ਤਾਂ ਸੰਗਤ ਅਗਲਾ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ।

ਧਰਨੇ ਵਿੱਚ ਸਤਿਕਾਰ ਕਮੇਟੀ ਦੇ ਬੁਲਾਰੇ ਅਤੇ ਪੰਥਕ ਕੌਂਸਲ ਅੰਮ੍ਰਿਤਸਰ ਦੇ ਮੈਂਬਰ ਕੁਲਦੀਪ ਸਿੰਘਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਐਸ.ਪੀ. ਸਿੰਘਮੀਤ ਪ੍ਰਧਾਨ ਸਰੂਪ ਸਿੰਘਸਤਿਕਾਰ ਕਮੇਟੀ ਦੇ ਮੈਂਬਰ ਗੁਰਚਰਨ ਸਿੰਘਦਲਜੀਤ ਕੌਰਕਰਮਜੀਤ ਸਿੰਘ ਰਾਏਗੁਰਿੰਦਰ ਕੌਰਹਰਕੰਵਲ ਸਿੰਘਰਮਣੀਕ ਸਿੰਘਇੰਦਰਵੀਰ ਸਿੰਘਕਾਕਾ ਗੁਰਫਤਿਹ ਸਿੰਘਕਾਕਾ ਯੁੱਧਵੀਰ ਸਿੰਘਸੀਰਤ ਕੌਰ ਅਤੇ ਰਵੀਇੰਦਰ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ। ਧਰਨੇ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਸ਼ਾਂਤਮਈ ਢੰਗ ਨਾਲ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *