ਭਾਈ ਮਨਿੰਦਰ ਸਿੰਘ ਸ਼੍ਰੀਨਗਰ ਵਾਲੇ ਕਰਨਗੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ–
ਐਡਮਿੰਟਨ (ਗੁਰਪ੍ਰੀਤ ਸਿੰਘ)-ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਐਡਮਿੰਟਨ ਦੇ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਮਿਤੀ 3 ਤੋਂ 6 ਸਤੰਬਰ ਤੱਕ 4 ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆ ਭਾਈ ਸੰਗਰਾਮ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ।
